ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼

Sunday, Dec 03, 2023 - 06:30 PM (IST)

ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼

ਕਪੂਰਥਲਾ/ਭੁਲੱਥ/ਨਕੋਦਰ- ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸ਼ੱਕੀ ਹਾਲਾਤ ਵਿਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਬੀਰ ਸਿੰਘ (28) ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ ਅਤੇ ਬੀਤੇ ਦਿਨ ਪਿੰਡ ਡੱਲਾ ਸੁਲਤਾਨਪੁਰ ਲੋਧੀ ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ।

ਸੁਖਬੀਰ ਦੀ ਲਾਸ਼ ਹਲਕਾ ਭੁੱਲਥ ਤੋਂ ਇਕ ਕਾਰ ਵਿੱਚੋਂ ਬਰਾਮਦ ਕੀਤੀ ਗਈ ਹੈ। ਥਾਣਾ ਭੁੱਲਥ ਪੁਲਸ ਅਧਿਕਾਰੀਆਂ ਵੱਲੋਂ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਿਆ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਵਿਦੇਸ਼ ਦਾ ਵੀਜ਼ਾ, 50 ਫ਼ੀਸਦੀ ਅਰਜ਼ੀਆਂ ਰੱਦ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News