ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

01/31/2018 3:22:32 AM

ਬਟਾਲਾ,   (ਬੇਰੀ)-  ਥਾਣਾ ਸਦਰ ਦੀ ਪੁਲਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਹਿੰਦਰਪਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ- ਨਿਰਦੇਸ਼ਾਂ ਮੁਤਾਬਕ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਨਾਕਾਬੰਦੀ ਪ੍ਰਦੀਪ ਕੁਮਾਰ ਪੁੱਤਰ ਪਿਆਰਾ ਲਾਲ ਵਾਸੀ ਸੁਨੱਈਆ ਨੂੰ 2 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।  ਇਸ ਵਿਰੁੱਧ ਥਾਣਾ ਸਦਰ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਬਲਦੇਵ ਸਿੰਘ ਚੌਕੀ ਇੰਚਾਰਜ ਸ਼ੇਖੂਪੁਰ, ਹੌਲਦਾਰ ਸਵਿੰਦਰ ਸਿੰਘ ਆਦਿ ਮੌਜੂਦ ਸਨ।