ਬਰਨਾਲਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਥਾਣੇ ਦੇ ਬਾਹਰ ਨੌਜਵਾਨ ''ਤੇ ਹਮਲਾ (ਵੀਡੀਓ)

Monday, Mar 05, 2018 - 07:23 PM (IST)

ਬਰਨਾਲਾ (ਪੁਨੀਤ) : ਬਰਨਾਲਾ ਪੁਲਸ ਸਟੇਸ਼ਨ ਤੋਂ ਮਹਿਜ਼ 50 ਮੀਟਰ ਦੀ ਦੂਰੀ 'ਤੇ ਗੁੰਡਾਗਰਦੀ ਦਾ ਨੰਗਾ-ਨਾਚ ਦੇਖਣ ਨੂੰ ਮਿਲਿਆ ਹੈ। 2 ਹਥਿਆਰਬੰਦ ਵਿਅਕਤੀਆਂ ਵੱਲੋਂ ਦਿਨ ਦਿਹਾੜੇ ਸ਼ਰੇਆਮ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਰਮਨਦੀਪ ਸਿੰਘ ਨਾਂ ਦਾ ਨੌਜਵਾਨ ਸਦਰ ਬਾਜ਼ਾਰ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਹੀ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਲੋਹੇ ਦੇ ਪਾਈਪ ਨਾਲ ਉਸ 'ਤੇ ਹਮਲਾ ਕਰ ਦਿੱਤਾ ਗਿਆ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਉਸਨੂੰ ਛੁਡਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਹਮਲਾਵਰ ਨੌਜਵਾਨ 'ਤੇ ਲਗਾਤਾਰ ਵਾਰ ਕਰਦੇ ਰਹੇ। ਜਿਸ ਕਾਰਨ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਹ ਹਸਪਤਾਲ 'ਚ ਜੇਰੇ ਇਲਾਜ ਹੈ।
ਇਸ ਦੌਰਾਨ ਇਸ ਹਮਲੇ ਦੀ ਵੀਡੀਓ ਕਿਸੇ ਵਿਅਕਤੀ ਨੇ ਆਪਣੇ ਮੋਬਾਇਲ 'ਚ ਕੈਦ ਕਰ ਲਈ। ਇਸ ਵੀਡੀਓ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News