ਪਟਿਆਲਾ ਵਿਚ ਫਿਰ ਵੱਡੀ ਵਾਰਦਾਤ, ਕਾਲਜ ਦੇ ਬਾਹਰ ਸ਼ਰੇਆਮ ਤਲਵਾਰਾਂ ਨਾਲ ਵੱਢਿਆ ਨੌਜਵਾਨ

Friday, Dec 23, 2022 - 06:39 PM (IST)

ਪਟਿਆਲਾ ਵਿਚ ਫਿਰ ਵੱਡੀ ਵਾਰਦਾਤ, ਕਾਲਜ ਦੇ ਬਾਹਰ ਸ਼ਰੇਆਮ ਤਲਵਾਰਾਂ ਨਾਲ ਵੱਢਿਆ ਨੌਜਵਾਨ

ਪਟਿਆਲਾ : ਪਟਿਆਲਾ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁੱਝ ਨੌਜਵਾਨਾਂ ਨੇ ਕਾਲਜ ਦੇ ਬਾਹਰ ਇਕ ਵਿਦਿਆਰਥੀ ’ਤੇ ਹਮਲਾ ਕਰ ਦਿੱਤਾ, ਜਿਸ ਵਿਚ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਕ 21 ਸਾਲਾਂ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸਦਾ ਨਾਮ ਹਾਰਦਿਕ ਹੈ ਅਤੇ ਉਹ ਸੂਈ ਗਰਾ ਮੁਹੱਲੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਰਦਿਕ ਪਟਿਆਲਾ ਦੇ ਮੁਲਤਾਨੀ ਮੱਲ ਮੋਦੀ ਕਾਲਜ ਵਿੱਚ ਫਾਈਨਲ ਯੇਅਰ ਦੀ ਪੜ੍ਹਾਈ ਕਰ ਰਿਹਾ ਹੈ। 

ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਹੋਟਲ ’ਚ ਮ੍ਰਿਤਕ ਮਿਲੇ ਕੁੜੀ-ਮੁੰਡਾ, ਸੀ. ਸੀ. ਟੀ. ਵੀ. ਵੀਡੀਓ ਵੀ ਆਈ ਸਾਹਮਣੇ

ਹਾਰਦਿਕ ਮੁਤਾਬਕ ਉਹ ਅੱਜ ਪੇਪਰ ਦੇ ਕੇ ਕਾਲਜ ਤੋਂ ਬਾਹਰ ਨਿਕਲਿਆ ਤਾਂ 15 ਤੋਂ 20 ਨੌਜਵਾਨਾਂ ਨੇ ਹੱਥਾਂ ਵਿਚ ਤਲਵਾਰਾਂ ਲੈ ਕੇ ਉਸ ਉੱਪਰ ਹਮਲਾ ਕਰ ਦਿੱਤਾ, ਜਿਸ ਵਿਚ ਉਸ ਦੇ ਸਿਰ ’ਤੇ ਇਕ ਤਲਵਾਰ ਵੱਜੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋਇਆ। ਫਿਰ ਉਸ ਦੇ ਸਾਥੀਆਂ ਵੱਲੋਂ ਉਸਨੂੰ ਤੁਰੰਤ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਜਾਰੀ ਹੈ। 

ਇਹ ਵੀ ਪੜ੍ਹੋ : ਵਿਦੇਸ਼ ਗਏ ਤਰਨਤਾਰਨ ਦੇ ਭੁਪਿੰਦਰ ਸਿੰਘ ਦੀ ਅਚਾਨਕ ਮੌਤ, ਦੁੱਖਾਂ ’ਚ ਡੁੱਬਾ ਪਰਿਵਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News