ਭਾਜਪਾ ਦੇ ਨੌਜਵਾਨ ਆਗੂ ਵਿਸ਼ਾਲ ਕਮਰਾ ਨੇ ਕੀਤੀ ਖ਼ੁਦਕੁਸ਼ੀ
Monday, Apr 25, 2022 - 08:48 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)-ਵੋਹਰਾ ਕਾਲੋਨੀ ਦੇ ਵਸਨੀਕ ਤੇ ਭਾਜਪਾ ਦੇ ਨੌਜਵਾਨ ਆਗੂ ਵਿਸ਼ਾਲ ਕਮਰਾ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਲਾਸ਼ ਕੋਲੋਂ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਵੋਹਰਾ ਕਾਲੋਨੀ ’ਚ ਸਥਿਤ ਘਰ ’ਚ ਭਾਜਪਾ ਆਗੂ ਵਿਸ਼ਾਲ ਕਮਰਾ ਬੇਸੁੱਧ ਹਾਲਤ ’ਚ ਪਏ ਹੋਏ ਸਨ। ਵਿਸ਼ਾਲ ਕਮਰਾ ਨੂੰ ਬੇਸੁੱਧ ਹਾਲਤ ’ਚ ਉਸ ਦੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਨੇ ਦੇਖਿਆ। ਉਨ੍ਹਾਂ ਦੀ ਪਤਨੀ ਸਕੂਲ ਗਈ ਹੋਈ ਸੀ।
ਇਹ ਵੀ ਪੜ੍ਹੋ : ਅਮਰੀਕਾ ਸਥਿਤ ਰਾਸ਼ਟਰ ਵਿਰੋਧੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨਾਲ ਆਪਣੇ ਸਬੰਧਾਂ ਨੂੰ ਸਪੱਸ਼ਟ ਕਰੇ ‘ਆਪ’ : ਚੁੱਘ
ਵਿਸ਼ਾਲ ਕਮਰਾ ਨੂੰ ਬੇਸੁੱਧ ਹਾਲਤ ’ਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋਡ਼ ਦਿੱਤਾ। ਥਾਣਾ ਸਿਟੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਪੋਸਟਮਾਰਟਮ ਲਈ ਰਖਵਾ ਦਿੱਤਾ। ਮੌਕੇ ’ਤੇ ਮੌਜੂਦ ਥਾਣਾ ਸਿਟੀ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਲਾਸ਼ ਕੋਲੋਂ ਤਿੰਨ ਪੇਜਾਂ ਦਾ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ’ਚ ਮ੍ਰਿਤਕ ਵੱਲੋਂ ਕਈ ਲੋਕਾਂ ਕੋਲੋਂ ਪੈਸੇ ਲੈਣ ਦੀ ਗੱਲ ਵੀ ਕਹੀ ਗਈ ਹੈ। ਪੁਲਸ ਨੂੰ ਮ੍ਰਿਤਕ ਦੇ ਮੋਬਾਇਲ ’ਚੋਂ ਸ਼ੱਕੀ ਕਾਲਜ਼ ਤੇ ਚੈਟਿੰਗ ਵੀ ਮਿਲੀ ਹੈ, ਨਾਲ ਹੀ ਇਕ ਕਾਲੀ ਸ਼ੀਸ਼ੀ ਬਰਾਮਦ ਹੋਈ ਹੈ, ਜਿਸ ’ਚ ਜ਼ਹਿਰੀਲੀ ਵਸਤੂ ਜਾਪਦੀ ਹੈ। ਪੁਲਸ ਨੇ ਮ੍ਰਿਤਕ ਦਾ ਮੋਬਾਇਲ, ਖ਼ੁਦਕੁਸ਼ੀ ਨੋਟ ਅਤੇ ਕਾਲੀ ਸ਼ੀਸ਼ੀ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੰਡਨ ’ਚ ਵਾਪਰੀ ਦਿਲ ਵਲੂੰਧਰਣ ਵਾਲੀ ਘਟਨਾ, 4 ਲੋਕਾਂ ਦਾ ਚਾਕੂ ਮਾਰ ਕੇ ਕਤਲ