ਮਲੇਸ਼ੀਆ ਤੋਂ ਪਰਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Friday, Jan 10, 2020 - 08:36 PM (IST)

ਮਲੇਸ਼ੀਆ ਤੋਂ ਪਰਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਪਠਾਨਕੋਟ, (ਕੰਵਲ)— ਮਲੇਸ਼ੀਆ ਤੋਂ ਵਾਪਸ ਪਰਤੇ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਭੂਆ ਦੇ ਘਰ 'ਚ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਅਵਨੀਸ਼ ਕੁਮਾਰ ਪੁੱਤਰ ਵਿਜੇ ਕੁਮਾਰ ਨਿਵਾਸੀ ਜਲੰਧਰ ਦੇ ਰੂਪ ਵਜੋਂ ਹੋਈ। ਥਾਣਾ ਸਦਰ ਪੁਲਸ ਨੇ 174 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਵਨੀਸ਼ ਕੁਮਾਰ ਪਿਛਲੇ ਕੁੱਝ ਮਹੀਨਿਆਂ ਤੋਂ ਆਪਣੀ ਭੂਆ ਰਾਜਰਾਣੀ ਪਤਨੀ ਰਜਿੰਦਰ ਪਾਲ ਨਿਵਾਸੀ ਆਦਰਸ਼ ਕਾਲੋਨੀ ਸਰਨਾ ਵਿਖੇ ਰਹਿ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਨਰਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕ 2 ਸਾਲ ਪਹਿਲਾਂ ਮਲੇਸ਼ੀਆ ਵਰਕ ਪਰਮਿਟ 'ਤੇ ਕੰਮ ਕਰਨ ਲਈ ਗਿਆ ਸੀ। ਸਹੀ ਕੰਮ ਨਾ ਮਿਲਣ ਕਾਰਣ ਘਰ ਵਾਪਸ ਆ ਗਿਆ ਤੇ ਪ੍ਰੇਸ਼ਾਨ ਰਹਿਣ ਲੱਗਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਥਾਣਾ ਸਦਰ ਕਾਨਵਾਂ ਪੁਲਸ ਨੇ 174 ਤਹਿਤ ਕਾਰਵਾਈ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News