ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

5/21/2020 8:02:46 PM

ਪੱਟੀ, (ਪਾਠਕ)— ਨਜ਼ਦੀਕੀ ਪਿੰਡ ਆਸਲ ਵਿਖੇ ਬੀਤੀ ਰਾਤ ਕਾਂਗਰਸ ਪਾਰਟੀ ਦੀ ਸਰਪੰਚ ਬੀਬੀ ਬਲਵਿੰਦਰ ਕੌਰ ਦੇ ਲੜਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਗਈ। ਜਾਣਕਾਰੀ ਅਨੁਸਾਰ ਪਿੰਡ ਆਸਲ ਦਾ 26 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਨਸ਼ੇ ਦਾ ਆਦੀ ਸੀ, ਜਿਸ ਨੂੰ ਕਈ ਵਾਰ ਨਸ਼ਾ ਛਡਾਓ ਸੈਂਟਰ 'ਚ ਭਰਤੀ ਕਰਾਇਆ ਸੀ ਪਰ ਉਹ ਨਸ਼ੇ ਤੋਂ ਛੁਟਕਾਰਾ ਨਹੀਂ ਪਾ ਸਕਿਆ। ਜਿਸ ਨੂੰ ਲੈ ਕੇ ਬੀਤੀ ਰਾਤ 12 ਵਜੇ ਦੇ ਕਰੀਬ ਉਸ ਵਲੋਂ ਨਸ਼ੇ ਦਾ ਟੀਕਾ ਲਗਾਇਆ ਗਿਆ। ਜਿਸ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਹਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ ਬਲਵਿੰਦਰ ਕੌਰ ਸਰਪੰਚ ਆਸਲ, ਪਤਨੀ ਬਲਜੀਤ ਕੌਰ ਅਤੇ 2 ਲੜਕੇ ਛੱਡ ਗਿਆ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੀ ਮਾਤਾ ਸਰਪੰਚ ਬਲਵਿੰਦਰ ਕੌਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕਿ ਲਗਾਏ ਗਏ ਕਰਫਿਊ ਅਤੇ ਲਾਕਡਾਊਨ ਦੌਰਾਨ ਨਸ਼ੇ ਵਿਕ ਰਹੇ ਹਨ, ਜਿਸ ਨੂੰ ਸਖਤੀ ਨਾਲ ਠੱਲ ਪਾਉਣ ਦੀ ਲੋੜ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

KamalJeet Singh

Content Editor KamalJeet Singh