ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ

Tuesday, Oct 25, 2022 - 05:25 PM (IST)

ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ

ਬਟਾਲਾ/ਅਲੀਵਾਲ (ਜ.ਬ., ਸ਼ਰਮਾ)- ਪੰਜਾਬ ਵਿਚ ਨਸ਼ਾ ਇਸ ਕਦਰ ਵਧ ਰਿਹਾ ਹੈ ਕਿ ਲਗਭਗ ਆਏ ਦਿਨ ਕੋਈ ਨਾ ਕੋਈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਿਹਾ ਹੈ। ਅਜਿਹਾ ਇਕ ਹੋਰ ਮਾਮਲਾ ਬਟਾਲਾ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਦਾ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕਾਦੀਆਂ ਵਜੋਂ ਹੋਈ ਹੈ, ਜਿਸ ਦੀ ਮੌਤ ਨਾਲ ਘਰ ’ਚ ਚੀਕ ਚਿਹਾੜਾ ਪੈ ਗਿਆ।

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਆਈ ਹਰਵਿੰਦਰ ਸਿੰਘ ਅਤੇ ਏ.ਐੱਸ.ਆਈ ਹਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਰਜਿੰਦਰ ਸਿੰਘ ਨਸ਼ਾ ਕਰਨ ਦਾ ਆਦੀ ਸੀ। ਬੀਤੇ ਦਿਨ ਉਸ ਨੂੰ ਪਿੰਡ ਦੇ ਰਹਿਣ ਵਾਲੇ ਪਵਨ ਮਸੀਹ ਪੁੱਤਰ ਪ੍ਰਕਾਸ਼ ਮਸੀਹ ਨੇ ਖੇਤਾਂ ਵਿਚ ਲਿਜਾ ਕੇ ਨਸ਼ੇ ਦੀ ਓਵਰਡੋਜ਼ ਦੇ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਮ੍ਰਿਤਕ ਦੇ ਭਰਾ ਗੁਰਬਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪਵਨ ਮਸੀਹ ਵਿਰੁੱਧ ਬਣਦੀ ਧਾਰਾ ਹੇਠ ਥਾਣਾ ਘਣੀਏ ਕੇ ਬਾਂਗਰ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ


author

rajwinder kaur

Content Editor

Related News