ਲਗਾਤਾਰ 7 ਦਿਨ ਬਿਨਾਂ ਸੁੱਤੇ ਨੌਜਵਾਨ ਚਲਾਉਂਦਾ ਰਿਹਾ ਮੋਬਾਇਲ, ਡਿਪ੍ਰੈਸ਼ਨ ਦਾ ਸ਼ਿਕਾਰ ਹੋਣ ਮਗਰੋਂ ਕੀਤਾ ਹੈਰਾਨੀਜਨਕ ਕਾਰਾ
Monday, May 01, 2023 - 05:54 PM (IST)
ਕਪੂਰਥਲਾ- ਮੋਬਾਇਲ ਫ਼ੋਨ ਦੀ ਜ਼ਿਆਦਾ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਮੋਬਾਇਲ ਦੀ ਲਗਾਤਾਰ ਵਰਤੋਂ ਕਰਨ ਕਾਰਨ ਇਕ ਨੌਜਵਾਨ ਅਨਿੰਦਰਾ ਦਾ ਸ਼ਿਕਾਰ ਹੋ ਗਿਆ। ਮੋਬਾਇਲ ਚਲਾਉਣ ਦੇ ਚੱਕਰ ਵਿਚ 7 ਦਿਨਾਂ ਤੋਂ ਨਾ ਸੌਣ ਕਾਰਨ ਉਹ ਡਿਪ੍ਰੈਸ਼ਨ ਵਿੱਚ ਚਲਾ ਗਿਆ। ਹਾਲਾਤ ਅਜਿਹੇ ਹੋ ਗਏ ਕਿ ਉਸ ਨੇ ਕੰਮ ਵਾਲੀ ਥਾਂ ਵਿਚ ਬਣੇ ਕੰਪਲੈਕਸ ਵਿਚ ਬਣੀ ਕੰਧ ਤੋਂ ਛਾਲ ਮਾਰ ਦਿੱਤੀ। ਇਸ ਨਾਲ ਉਹ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਰਣਜੋਤ ਮਾਂਝੀ ਪੁੱਤਰ ਨਰੇਸ਼ ਮਾਂਝੀ ਵਾਸੀ ਪੀ. ਟੀ. ਯੂ. ਦਾ ਇਲਾਜ ਸਿਵਲ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ :ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ
ਜ਼ਖ਼ਮੀ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਣਜੋਤ ਪਿਛਲੇ 7-8 ਦਿਨਾਂ ਤੋਂ ਸੁੱਤਾ ਨਹੀਂ ਹੈ। ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਉਸ ਦਾ ਸੁਭਾਅ ਵੀ ਚਿੜਚਿੜਾ ਹੋ ਗਿਆ। ਸ਼ੁੱਕਰਵਾਰ ਰਾਤ ਨੂੰ ਉਸ ਨੇ ਪੀ. ਟੀ. ਯੂ. ਗਰਾਊਂਡ ਵਿੱਚ ਇੱਧਰ-ਉਧਰ ਭੱਜਣਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਉਹ ਕੰਧ 'ਤੇ ਚੜ੍ਹ ਗਿਆ ਅਤੇ ਛਾਲ ਮਾਰ ਦਿੱਤੀ। ਡਿਊਟੀ 'ਤੇ ਤਾਇਨਾਤ ਡਾਕਟਰ ਦਾ ਕਹਿਣਾ ਹੈ ਕਿ ਨੌਜਵਾਨ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ। ਡਾਕਟਰ ਸੰਦੀਪ ਭੋਲਾ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਮਰੀਜ਼ ਨੂੰ ਖ਼ੁਸ਼ ਰੱਖਣ ਲਈ ਪਰਿਵਾਰਕ ਮੈਂਬਰਾਂ ਦਾ ਨੇੜੇ ਹੋਣਾ ਬਹੁਤ ਜ਼ਰੂਰੀ ਹੈ। ਡਿਪ੍ਰੈਸ਼ਨ ਵਿੱਚ ਚਲੇ ਗਏ ਮਰੀਜ਼ ਦੇ ਮਨ ਵਿੱਚ ਕਈ ਤਰ੍ਹਾਂ ਦੇ ਵਿਚਾਰ ਆਉਂਦੇ ਹਨ। ਅਜਿਹੇ 'ਚ ਪਰਿਵਾਰਕ ਮੈਂਬਰਾਂ ਨੂੰ ਮਰੀਜ਼ ਨੂੰ ਇਕੱਲਾ ਨਹੀਂ ਛੱਡਣਾ ਚਾਹੀਦਾ।
ਉਥੇ ਹੀ ਦੂਜੇ ਪਾਸੇ ਐੱਸ. ਐੱਮ. ਓ. ਡਾ. ਸੰਦੀਪ ਧਵਨ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਪਿਛਲੇ 7-8 ਦਿਨਾਂ ਤੋਂ ਨੀਂਦ ਨਾ ਆਉਣ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲਿਆਂ ਵਿੱਚ ਇਹ ਵੇਖਿਆ ਗਿਆ ਹੈ ਕਿ ਮਰੀਜ਼ ਆਪਣੇ ਮੋਬਾਇਲ ਦੀ ਲਗਾਤਾਰ ਵਰਤੋਂ ਕਰਦਾ ਹੈ। ਇਸ ਕਾਰਨ ਉਸ ਦੇ ਦਿਮਾਗ ਦੀਆਂ ਨਾੜਾਂ ਕਮਜ਼ੋਰ ਹੋ ਜਾਂਦੀਆਂ ਹਨ ਅਤੇ ਮਰੀਜ਼ ਵਿਚ ਚਿੜਚਿੜਾਪਨ ਆ ਜਾਂਦਾ ਹੈ। ਅਜਿਹਾ ਮਰੀਜ਼ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗ ਜਾਂਦਾ ਹੈ। ਫਿਲਹਾਲ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ