ਚੋਰੀ ਦੀ ਮੱਝ ਸਮੇਤ 3 ਨੌਜਵਾਨ ਕਾਬੂ
Sunday, Jul 22, 2018 - 02:13 AM (IST)

ਬਟਾਲਾ, (ਬੇਰੀ)- ਥਾਣਾ ਘਣੀਏ-ਕੇ-ਬਾਂਗਰ ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਗਸ਼ਤ ਦੌਰਾਨ ਪੁਲ ਨਹਿਰ ਜਾਂਗਲਾ ਤੋਂ ਬੀਤੀ ਰਾਤ ਸੁਖਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ਮਸ਼ੇਰਪੁਰ ਅਤੇ ਰਾਜਾ ਸਿੰਘ ਪੁੱਤਰ ਹਰਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਬਲਦੇਵ ਵਾਸੀ ਬਲ ਥਾਣਾ ਝੰਡੇਰ ਨੂੰ ਇਕ ਚੋਰੀ ਦੀ ਮੱਝ ਸਮੇਤ ਗ੍ਰਿਫਤਾਰ ਕਰ ਕੇ ਉਨ੍ਹਾਂ ਵਿਰੁੱਧ ਥਾਣਾ ਘਣੀਏ-ਕੇ-ਬਾਂਗਰ ਵਿਖੇ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।