ਮੋਗਾ ''ਚ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ, ਤਿੰਨ ਜ਼ਖਮੀ
Saturday, Feb 24, 2018 - 06:49 PM (IST)

ਮੋਗਾ (ਪਵਨ ਗਰੋਵਰ, ਵਿਪਨ) : ਮੋਗਾ ਦੇ ਬੋਹਾਨਾ ਚੌਂਕ ਵਿਚ ਦੋ ਦੁਕਾਨਦਾਰਾਂ ਵਿਚਕਾਰ ਹੋਏ ਝਗੜੇ ਦਰਮਿਆਨ ਇਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਤਿੰਨ ਵਿਅਕਤੀ ਹਰਨੇਕ ਸਿੰਘ ਪੁੱਤਰ ਸੁਖਦੇਵ ਸਿੰਘ, ਉਸ ਦਾ ਪੁੱਤਰ ਲਵਪ੍ਰੀਤ ਸਿੰਘ ਅਤੇ ਭਤੀਜਾ ਪ੍ਰਭਜੀਤ ਸਿੰਘ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਬੋਹਾਨਾ ਚੌਕ ਵਿਚ ਦੋ ਦੁਕਾਨਦਾਰਾਂ 'ਚ ਆਪਸੀ ਤਕਰਾਰ ਹੋ ਗਈ। ਇਹ ਤਕਰਾਰ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਵਲੋਂ ਆਪਣੇ ਸਮਰਥਕਾਂ ਨੂੰ ਮੌਕੇ 'ਤੇ ਬੁਲਾ ਲਿਆ ਗਿਆ। ਇਸ ਤਕਰਾਰ ਦੌਰਾਨ ਚੱਲੀ ਗੋਲੀ ਕਾਰਨ ਦੋ ਨੌਜਵਾਨ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।