ਬੱਸ ਮੋਟਰਸਾਈਕਲ ਦੀ ਟੱਕਰ ''ਚ 2 ਨੌਜਵਾਨਾਂ ਦੀ ਮੌਤ
Saturday, Jun 01, 2019 - 07:02 PM (IST)

ਪਟਿਆਲਾ : ਸਥਾਨਕ ਜੋੜੀਆਂ ਸੜਕਾਂ 'ਤੇ ਸ਼ਨੀਵਾਰ ਸਵੇਰੇ ਆਰ. ਟੀ. ਸੀ. ਬੱਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਤੋਂ ਪਹੋਵਾ ਜਾ ਰਹੀ ਆਰ. ਟੀ. ਸੀ. ਬੱਸ ਦੀ ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ ਅਤੇ ਗੱਡੀ ਨੂੰ ਕਬਜ਼ੇ 'ਚ ਲੈ ਲਿਆ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਭਿਜਵਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।