ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Friday, Jul 14, 2017 - 02:10 AM (IST)

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਪਠਾਨਕੋਟ,   (ਸ਼ਾਰਦਾ)-  ਅੱਜ ਇਕ 32 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁਰੀ ਪੁੱਤਰ ਸੁਭਾਸ਼ ਚੰਦਰ ਪੁਰੀ ਵਾਸੀ ਰਾਮ ਸ਼ਰਣਮ ਕਾਲੋਨੀ (ਪਠਾਨਕੋਟ) ਵਜੋਂ ਹੋਈ। 
ਡਵੀਜ਼ਨ ਨੰ. 2 ਦੇ ਥਾਣਾ ਇੰਚਾਰਜ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਆਪਣੀ ਮਾਂ ਦੇ ਨਾਲ ਉਕਤ ਕਾਲੋਨੀ 'ਚ ਰਹਿੰਦਾ ਸੀ ਅਤੇ ਛੋਟਾ ਹਾਥੀ ਵਾਹਨ ਚਲਾ ਕੇ ਆਪਣੀ ਅਤੇ ਮਾਂ ਲਈ 2 ਵੇਲੇ ਦੀ ਰੋਟੀ ਦਾ ਜੁਗਾੜ ਕਰਦਾ ਸੀ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਬੇਟਾ ਨਸ਼ੇ ਦਾ ਆਦੀ ਸੀ। ਅੱਜ ਜਦੋਂ ਉਹ ਸਵੇਰੇ ਉੱਠੀ ਤਾਂ ਉਸ ਨੇ ਦੇਖਿਆ ਕਿ ਉਸ ਦੇ ਬੇਟੇ ਦੀ ਲਾਸ਼ ਪੱਖੇ ਨਾਲ ਲਟਕੀ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਧਾਰਾ 174 ਤਹਿਤ ਕਾਰਵਾਈ ਕਰ ਦਿੱਤੀ ਹੈ। 


Related News