ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

08/22/2017 1:01:22 AM

ਬਟਾਲਾ,  (ਸੈਂਡੀ, ਬੇਰੀ, ਭੱਲਾ)-  ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵੱਲੋਂ ਨਸ਼ੀਲੀਆ ਗੋਲੀਆ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਪੁਲ ਡ੍ਰੇਨ ਭਾਗੋਵਾਲ ਤੋਂ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਭਗਵਾਨਪੁਰ ਹਾਲ ਵਾਸੀ ਰਾਏਚੱਕ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।


Related News