ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

Sunday, Jan 21, 2018 - 12:52 AM (IST)

ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

ਬਟਾਲਾ,   (ਬੇਰੀ, ਸੈਂਡੀ)-  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਨੂੰ ਕਾਬੂ ਕੀਤਾ ਹੈ।ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਸਿਟੀ ਸੁੱਚਾ ਸਿੰਘ ਬੱਲ ਦੀ ਅਗਵਾਈ 'ਚ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗਗਨਦੀਪ ਪੁੱਤਰ ਅਸ਼ੋਕ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੂੰ ਗੁਰਦਾਸਪੁਰ ਰੋਡ ਤੋਂ ਕਾਬੂ ਕਰ ਕੇ 110 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਏ. ਐੱਸ. ਆਈ. ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਦਿੱਤਾ ਗਿਆ।


Related News