ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
Monday, Feb 19, 2018 - 12:23 AM (IST)

ਬਟਾਲਾ, (ਬੇਰੀ, ਸੈਂਡੀ)- ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਨੂੰ ਕਾਬੂ ਕੀਤਾ ਹੈ। ਏ.ਐੱਸ.ਆਈ. ਕੈਲਾਸ਼ ਚੰਦਰ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਸਿਟੀ ਸੁੱਚਾ ਸਿੰਘ ਬੱਲ ਦੇ ਆਦੇਸ਼ਾਂ 'ਤੇ ਐੱਸ.ਐੱਚ.ਓ. ਸਿਵਲ ਲਾਈਨ ਪਰਮਜੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਬਸੰਤ ਲਾਲ ਪੁੱਤਰ ਮਹਿੰਗਾ ਰਾਮ ਵਾਸੀ ਪਿੰਡ ਮੜੀਆਂਵਾਲ ਨੂੰ ਪਿੰਡ ਮੜੀਆਂਵਾਲ ਮੋੜ ਤੋਂ ਕਾਬੂ ਕੀਤਾ ਤੇ ਤਲਾਸ਼ੀ ਲੈਣ 'ਤੇ 80 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਏ.ਐੱਸ.ਆਈ. ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਦਿੱਤਾ ਹੈ।