ਪੁਲਸ ਵਲੋਂ ਜੇਲ ਭੇਜੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

07/16/2019 10:19:11 PM

ਅੰਮ੍ਰਿਤਸਰ, (ਸੰਜੀਵ) : ਥਾਣਾ ਛੇਹਰਟਾ ਦੀ ਪੁਲਸ ਨੇ 110 ਦੇ ਕਲੰਦਰੇ ਵਿਚ ਫਤਾਹਪੁਰ ਜੇਲ੍ਹ ਭੇਜੇ ਗਏ ਜਜਬੀਰ ਸਿੰਘ ਵਾਸੀ ਛੇਹਰਟਾ ਦੀ ਅੱਜ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜਦ ਕਿ ਪਰਿਵਾਰ ਵਾਲਿਆ ਦਾ ਦੋਸ਼ ਹੈ ਕਿ ਪੁਲਸ ਦੀ ਲਾਪਰਵਾਹੀ ਨਾਲ ਉਨ੍ਹਾ ਦੇ ਲੜਕੇ ਦੀ ਮੌਤ ਹੋਈ ਹੈ, ਜਿਸ ਦੀ ਉੱਚ ਪੱਧਰ ਜਾਂਚ ਕਰਵਾਈ ਜਾਵੇ। ਜਜਬੀਰ ਸਿੰਘ ਨੂੰ ਥਾਣਾ ਛੇਹਰਟਾ ਦੀ ਪੁਲਸ ਨੇ 14 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਨਸ਼ੇ ਦੀ ਕੋਈ ਬਰਾਮਦਗੀ ਨਾਂ ਹੋਣ ਦੇ ਕਾਰਨ ਉਸਦੇ ਵਿਰੁੱਧ 110 ਦਾ ਕਾਲੰਦਰਾ ਬਣਾ ਕੇ ਉਸ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਤੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਜੇਲ੍ਹ ਵਿਚ ਅਚਾਨਕ ਉਸਦੀ ਹਾਲਾਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਲਾਸ਼ ਨੂੰ ਹਿਰਾਸਤ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ।

ਕੀ ਕਹਿਣਾ ਹੈ ਪਰਿਵਾਰ ਦਾ 

ਜਜਬੀਰ ਦੇ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਉਨ੍ਹਾ ਦੇ ਲੜਕੇ ਦੀ ਪੁਲਸ ਵਲੋਂ ਵਰਤੀ ਗਈ ਲਾਪਰਵਾਹੀ ਕਾਰਨ ਮੌਤ ਹੋਈ ਹੈ, ਜਿਸ ਦੀ ਸਿੱਧੇ ਤੌਰ ਤੇ ਥਾਣਾ ਛੇਹਰਟਾ ਦੀ ਪੁਲਸ ਹੈ।
ਇਹ ਕਹਿਣਾ ਹੈ ਥਾਣਾ ਛੇਹਰਟਾ ਦੀ ਇੰਚਾਰਜ ਦਾ - ਥਾਣਾ ਛੇਹਰਟਾ ਦੀ ਇੰਚਾਰਜ ਇੰਸਪੈਕਟਰ ਰਾਜਵਿੰਦਰ ਕੌਰ ਦਾ ਕਹਿਣਾ ਹੈ ਕਿ ਜਜਬੀਰ ਨੂੰ ਨਸ਼ਾ ਵੇਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਕੋਈ ਰਿਕਵਰੀ ਨਾਂ ਹੋਣ ਦੇ ਕਾਰਨ ਮੁਲਜਮ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਜੇਲ੍ਹ ਭੇਜ ਦਿੱਤਾ ਸੀ।
 


Related News