ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
Monday, Oct 23, 2017 - 06:53 AM (IST)
ਬਠਿੰਡਾ, (ਸੁਖਵਿੰਦਰ)- ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਰਖਪੀਰ ਰੋਡ 'ਤੇ ਇਕ ਨੌਜਵਾਨ ਟਿੰਕੂ (32) ਵਾਸੀ ਗਲੀ ਨੰ. 17 ਆਪਣੇ ਘਰ ਵਿਚ ਬਿਜਲੀ ਦੀਆਂ ਤਾਰਾਂ ਨੂੰ ਠੀਕ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦਾ ਸਰੀਰ ਬਿਜਲੀ ਦੀਆਂ ਤਾਰਾਂ ਨੂੰ ਛੂਹ ਗਿਆ ਅਤੇ ਕਰੰਟ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਉਕਤ ਵਿਅਕਤੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
