ਜ਼ਹਿਰੀਲੀ ਵਸਤੂ ਨਿਗਲਣ ਕਾਰਨ ਨੌਜਵਾਨ ਮੌਤ
Tuesday, Nov 14, 2017 - 07:09 AM (IST)

ਬਠਿੰਡਾ, (ਸੁਖਵਿੰਦਰ)- ਮਾਨਸਿਕ ਪ੍ਰੇਸ਼ਾਨ ਇਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਬੀਤੀ ਰਾਤ ਲਗਭਗ 10 ਵਜੇ ਇਕ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ।
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ ਵਾਸੀ ਗੋਨਿਆਣਾ ਰੋਡ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਤੋਂ ਇਲਾਵਾ ਉਹ ਡੇਂਗੂ ਤੋਂ ਵੀ ਪੀੜਤ ਸੀ। ਪੁਲਸ ਵੱਲੋਂ ਕਾਰਵਾਈ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।