ਤਲਵੰਡੀ ਸਾਬੋ ''ਚ ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ

Thursday, Jan 30, 2020 - 07:16 PM (IST)

ਤਲਵੰਡੀ ਸਾਬੋ ''ਚ ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ

ਤਲਵੰਡੀ ਸਾਬੋ,(ਮਨੀਸ਼): ਤਲਵੰਡੀ ਸਾਬੋ 'ਚ ਅੱਜ ਸ਼ਾਮ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਨਸ਼ਾ ਛੁਡਾਉ ਕੇਂਦਰ 'ਚ ਨਸ਼ਾ ਛਡਾਉਣ ਲਈ ਭੇਜਿਆ ਹੋਇਆ ਸੀ। ਕੁੱਝ ਸਮੇਂ ਤੋਂ ਉਹ ਹੁਣ ਘਰ 'ਚ ਰਹਿ ਰਿਹਾ ਸੀ ਪਰ ਅੱਜ ਸ਼ਾਮ ਅਚਾਨਕ ਉਹ ਘਰ 'ਚੋਂ ਬਾਹਰ ਨਿਕਲਿਆ ਤਾਂ ਉਸ ਨੇ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਹਾਲਤ ਗੰਭੀਰ ਹੋ ਗਈ ਤੇ ਉਸ ਨੂੰ ਤਲਵੰਡੀ ਸਾਬੋ ਦੇ ਹਸਪਤਾਲ 'ਚ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
 


Related News