ਦੁਖਦ ਖ਼ਬਰ : ਨਹਿਰ 'ਚ ਨਹਾਉਣ ਗਿਆ ਨੌਜਵਾਨ ਡੁੱਬਿਆ, ਗੋਤਾਖੋਰਾਂ ਵੱਲੋਂ ਭਾਲ ਜਾਰੀ

Thursday, Jun 23, 2022 - 11:55 PM (IST)

ਦੁਖਦ ਖ਼ਬਰ : ਨਹਿਰ 'ਚ ਨਹਾਉਣ ਗਿਆ ਨੌਜਵਾਨ ਡੁੱਬਿਆ, ਗੋਤਾਖੋਰਾਂ ਵੱਲੋਂ ਭਾਲ ਜਾਰੀ

ਗੁਰੂ ਕਾ ਬਾਗ (ਭੱਟੀ) : ਬੀਤੇ ਕੱਲ੍ਹ ਲਾਹੌਰ ਬ੍ਰਾਂਚ ਨਹਿਰ ਜਗਦੇਵ ਕਲਾਂ 'ਚ ਨਹਾਉਣ ਗਏ ਇਕ ਨੌਜਵਾਨ ਦੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ (15) ਪੁੱਤਰ ਜਗੀਰ ਸਿੰਘ ਵਾਸੀ ਨੌਸ਼ਹਿਰਾ ਕਲਾਂ ਆਪਣੇ ਦੋਸਤਾਂ ਨਾਲ ਪਿੰਡ ਖਤਰਾਏ ਕਲਾਂ 'ਚ ਸਥਿਤ ਪੀਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਮੇਲਾ ਵੇਖਣ ਗਿਆ ਸੀ, ਜਦ ਕਿ ਗਰਮੀ ਤੋਂ ਰਾਹਤ ਪਾਉਣ ਲਈ ਰਸਤੇ 'ਚ ਵਗਦੀ ਲਾਹੌਰ ਬ੍ਰਾਂਚ ਨਹਿਰ ਵਿੱਚ ਨਹਾਉਣ ਲਈ ਪੋਲ ਤੋਂ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਉੱਪਰ ਨਹੀਂ ਆਇਆ। ਨੌਜਵਾਨ ਦੇ ਦੋਸਤਾਂ ਨੇ ਦੱਸਿਆ ਕਿ ਉਨ੍ਹਾਂ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋਏ। ਖ਼ਬਰ ਲਿਖੇ ਜਾਣ ਤੱਕ ਗੋਤਾਖੋਰਾਂ ਵੱਲੋਂ ਡੁੱਬੇ ਨੌਜਵਾਨ ਦੀ ਭਾਲ ਜਾਰੀ ਸੀ।

ਇਹ ਵੀ ਪੜ੍ਹੋ : ਤਿਰੰਗੇ 'ਚ ਲਿਪਟ ਕੇ ਆਈ ਸ਼ਹੀਦ ਸਵਰਨਜੀਤ ਸਿੰਘ ਦੀ ਲਾਸ਼, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਦੱਸ ਦੇਈਏ ਕਿ ਇਹ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤ ਸੀ। ਉਧਰ ਪੀੜਤ ਪਰਿਵਾਰਕ ਮੈਂਬਰਾਂ ਨੇ ਪੁਲਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਹਿਰੀ ਵਿਭਾਗ ਨਾਲ ਸੰਪਰਕ ਕਰਕੇ ਪਾਣੀ ਦਾ ਲੈਵਲ ਘਟਾਉਣ ਲਈ ਕਹਿਣ, ਜਿਸ ਤੋਂ ਬਾਅਦ ਹੀ ਲੜਕੇ ਦਾ ਕੁਝ ਪਤਾ ਲੱਗਣ ਦੀ ਸੰਭਾਵਨਾ ਹੈ। ਇਸ ਮੌਕੇ ਅਜਨਾਲਾ ਦੇ ਡੀ.ਐੱਸ.ਪੀ. ਜਸਵੀਰ ਸਿੰਘ ਤੇ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦਾ ਪਤਾ ਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖਬ਼ਰ : ਸੀਨੀਅਰ IPS ਅਧਿਕਾਰੀ ਦਿਨਕਰ ਗੁਪਤਾ NIA ਦੇ ਨਵੇਂ DG ਨਿਯੁਕਤ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News