ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Sunday, Mar 04, 2018 - 06:32 PM (IST)

ਸਰਦੂਲਗੜ੍ਹ (ਚੋਪੜਾ) : ਕਰਜ਼ੇ ਦੇ ਬੋਝ ਹੇਠ ਦੱਬੇ ਨੌਜਵਾਨ ਕਿਸਾਨ ਬਿੱਕਰ ਸਿੰਘ (28) ਪੁੱਤਰ ਪਿੱਲੂ ਸਿੰਘ ਵਾਸੀ ਕੋਟ ਧਰਮੂ ਵਲੋਂ ਆਪਣੇ ਖੇਤ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਮ੍ਰਿਤਕ ਦੇ ਪਿਤਾ ਪਿੱਲੂ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਪਰਿਵਾਰ ਕੋਲ ਬਹੁਤ ਘੱਟ ਜ਼ਮੀਨ ਹੈ ਅਤੇ ਫਸਲ ਨਾ ਹੋਣ ਕਾਰਨ ਉਨ੍ਹਾਂ ਦੇ ਸਿਰ ਕਾਫੀ ਕਰਜ਼ਾ ਹੋ ਗਿਆ ਸੀ, ਜਿਸ ਕਾਰਨ ਉਸਦਾ ਲੜਕਾ ਬਿੱਕਰ ਸਿੰਘ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਵਿਚ ਉਸਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ।
ਇਸ ਸਬੰਧੀ ਤਫਤੀਸ਼ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ, ਹਰਦੇਵ ਸਿੰਘ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।