ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਭਰੇ ਮਨ ਨਾਲ ਪਿਓ ਨੇ ਸੁਣਾਇਆ ਦੁੱਖ਼

Wednesday, Feb 08, 2023 - 06:27 PM (IST)

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਭਰੇ ਮਨ ਨਾਲ ਪਿਓ ਨੇ ਸੁਣਾਇਆ ਦੁੱਖ਼

ਲਹਿਰਾਗਾਗਾ : ਲਹਿਰਾਗਾਗਾ ਦੇ ਕਸਬਾ ਮੂਨਕ ਵਿਖੇ ਪਰਿਵਾਰ ਸਿਰ ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਕੁਮਾਰ (22) ਵਜੋਂ ਹੋਈ ਹੈ ਅਤੇ ਖੇਤੀਬਾੜੀ ਦੀ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਬੀਤੇ ਸਾਲ ਉਨ੍ਹਾਂ ਦੀ ਝੋਨੇ ਅਤੇ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਸੀ, ਜਿਸ ਕਾਰਨ ਅਮਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਗਿਆ ਸੀ। ਕਰਜ਼ਾ ਵੱਧਦਾ ਵੇਖ ਉਸ ਨੇ ਇਸ ਸਥਿਤੀ ਨੂੰ ਨਾ ਸਹਾਰਦਿਆਂ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ- ਹਾਦਸੇ ’ਚ ਜਾਨ ਗੁਆਉਣ ਵਾਲੇ ਰਣਜੀਤ ਬਾਵਾ ਦੇ ਪੀ. ਏ. ਡਿਪਟੀ ਵੋਹਰਾ ਦੇ ਪਰਿਵਾਰ ਦਾ ਵੱਡਾ ਖ਼ੁਲਾਸਾ

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦਿਵਿਆਂਗ ਸਨ। ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਦੇ ਪਿਤਾ ਤਰਸੇਮ ਕੁਮਾਰ ਨੇ ਦੱਸਿਆ ਕਿ ਪਰਿਵਾਰ ਸਿਰ 25 ਲੱਖ ਰੁਪਏ ਦਾ ਕਰਜ਼ਾ ਹੈ, ਜਿਸ ਵਿਚ 18 ਲੱਖ ਬੈਂਕ ਅਤੇ 7 ਲੱਖ ਆੜਤੀਆ ਦਾ ਕਰਜ਼ਾ ਹੈ। ਪਿਤਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ।

ਇਹ ਵੀ ਪੜ੍ਹੋ- ਸਰਹੱਦ ਪਾਰ: ਵਿਆਹ ਨਾ ਕਰਵਾਉਣ ਤੋਂ ਖਫ਼ਾ ਮੁੰਡੇ ਨੇ ਕੁੜੀ 'ਤੇ ਸੁੱਟਿਆ ਤੇਜ਼ਾਬ, ਬੁਰੀ ਤਰ੍ਹਾਂ ਝੁਲਸਿਆ ਚਿਹਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News