ਬਾਲਿਆਂਵਾਲੀ ਦੇ ਕਿਸਾਨ ਦੀ ਪੀ.ਜੀ.ਆਈ. 'ਚ ਮੌਤ, 4 ਮਹੀਨਿਆਂ ਤੋਂ ਦਿੱਲੀ ਮੋਰਚੇ ਵਿਚ 'ਚ ਸੀ ਸ਼ਾਮਲ

Friday, Apr 02, 2021 - 11:30 AM (IST)

ਬਾਲਿਆਂਵਾਲੀ (ਸ਼ੇਖਰ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ’ਚ ਪਿਛਲੇ 4 ਮਹੀਨਿਆਂ ਤੋਂ ਸ਼ਾਮਲ ਮੰਡੀ ਕਲਾਂ ਦੇ ਨੌਜਵਾਨ ਕਿਸਾਨ ਦੀ ਬੀਮਾਰੀ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ।ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਅਤੇ ਸੁਰਜੀਤ ਸਿੰਘ ਰੋਮਾਣਾ ਪ੍ਰਧਾਨ ਮੰਡੀ ਕਲਾਂ ਨੇ ਦੱਸਿਆ ਕਿ ਸੁਖਪਾਲ ਸਿੰਘ (40) ਪਿਛਲੀ 26 ਨਵੰਬਰ ਤੋਂ ਲਗਾਤਾਰ ਦਿੱਲੀ ਵਿਖੇ ਚੱਲ ਰਹੇ ਪੱਕੇ ਮੋਰਚੇ ਵਿਚ ਸ਼ਾਮਲ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਪੇਟ ਦੀ ਬੀਮਾਰੀ ਹੋ ਜਾਣ ਕਾਰਨ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਵਿਖੇ ਦਾਖਲ ਕਰਵਾਉਣਾ ਪਿਆ, ਜਿਥੇ ਮਿਤੀ 31 ਮਾਰਚ ਦੀ ਰਾਤ ਨੂੰ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਗੁਰੂਹਰਸਹਾਏ 'ਚ ਦਿਨ-ਦਿਹਾੜੇ ਤਿੰਨ ਸਾਲ ਦਾ ਮਾਸੂਮ ਬੱਚਾ ਕੀਤਾ ਅਗਵਾ

ਆਗੂਆਂ ਨੇ ਕਿਹਾ ਕਿ ਉਕਤ ਨੌਜਵਾਨ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਪਿੱਛੇ ਇਕ ਭਰਾ ਅਤੇ ਇਕ ਭੈਣ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਨ੍ਹਾਂ ਦੀ ਸਾਰੀ ਜ਼ਮੀਨ ਵੀ ਵਿਕ ਚੁੱਕੀ ਹੈ। ਇਸ ਤੋਂ ਇਲਾਵਾ ਉਸ ’ਤੇ 5-6 ਲੱਖ ਰੁਪਏ ਦਾ ਕਰਜ਼ਾ ਹੈ।ਉਨ੍ਹਾਂ ਮੰਗ ਕੀਤੀ ਕਿ ਉਕਤ ਕਿਸਾਨ ਦਾ ਮੁਕੰਮਲ ਕਰਜ਼ਾ ਮੁਆਫ਼ ਕਰ ਕੇ ਆਰਥਿਕ ਸਹਾਇਤਾ ਤੇ ਇਕ ਸਰਕਾਰੀ ਨੌਕਰੀ ਦਿੱਤੀ ਜਾਵੇ। ਅੱਜ ਪ੍ਰਸ਼ਾਸਨ ਵੱਲੋਂ ਕੋਈ ਸਹਾਇਤਾ ਦਾ ਭਰੋਸਾ ਨਾ ਮਿਲਣ ਕਾਰਨ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਆਰਥਿਕ ਸਹਾਇਤਾ ਨਾ ਦਿੱਤੀ ਤਾਂ ਅੱਜ 2 ਅਪ੍ਰੈਲ ਨੂੰ 11 ਵਜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਮੌੜ ਚੌਕ ਰਾਮਪੁਰਾ ਫੂਲ ਵਿਖੇ ਲਾਸ਼ ਰੱਖ ਕੇ ਸੜਕ ਜਾਮ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

ਇਹ ਵੀ ਪੜ੍ਹੋ: ਅਰੁਣ ਨਾਰੰਗ ਦੀ ਕੁੱਟਮਾਰ ਦੇ ਮਾਮਲੇ ’ਚ ਨਵਾਂ ਮੋੜ, ਗ੍ਰਿਫ਼ਤਾਰੀ ਲਈ ਖ਼ੁਦ ਪੇਸ਼ ਹੋਏ ਕਿਸਾਨ ਆਗੂ


Shyna

Content Editor

Related News