ਨਿੱਜੀ ਰੰਜਿਸ਼ ਕਾਰਨ ਨੌਜਵਾਨ ਦੀਆਂ ਵੱਢੀਆਂ ਉਂਗਲਾਂ
Thursday, Jan 25, 2018 - 07:19 AM (IST)

ਹੁਸ਼ਿਆਰਪੁਰ, (ਜ.ਬ.)- ਥਾਣਾ ਚੱਬੇਵਾਲ ਅਧੀਨ ਆਉਂਦੇ ਪਿੰਡ ਚੱਗਰਾਂ ਦੇ ਕੋਲ ਨਿੱਜੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਇਕ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚੱਗਰਾਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ ਹੈ।
ਜਸਪ੍ਰੀਤ ਦੇ ਸਾਥੀਆਂ ਨੇ ਦੱਸਿਆ ਕਿ ਅੱਜ ਦੁਪਹਿਰ ਜਦੋਂ ਜਸਪ੍ਰੀਤ ਚੱਬੇਵਾਲ ਵੱਲ ਜਾ ਰਿਹਾ ਸੀ ਤਾਂ ਵਿਰੋਧੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸਦੇ ਇਕ ਹੱਥ ਦੀਆਂ ਉਂਗਲਾਂ ਵੀ ਵੱਢ ਗਈਆਂ। ਇਸ ਸਬੰਧੀ ਥਾਣਾ ਚੱਬੇਵਾਲ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।