ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਪੈਸੇ ਕਢਵਾਉਣ ਗਈ ਨੌਜਵਾਨ ਧੀ ਦੀ ਘਰ ਪਰਤੀ ਲਾਸ਼

Thursday, Apr 13, 2023 - 12:06 PM (IST)

ਗ਼ਰੀਬ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਪੈਸੇ ਕਢਵਾਉਣ ਗਈ ਨੌਜਵਾਨ ਧੀ ਦੀ ਘਰ ਪਰਤੀ ਲਾਸ਼

ਪਾਤੜਾਂ (ਮਾਨ) : ਪਟਿਆਲਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ 'ਚ ਇਕ ਨੌਜਵਾਨ ਕੁੜੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕੁੜੀ ਸਬ-ਡਵੀਜ਼ਨ ਦੇ ਪਿੰਡ ਮੌਲਵੀਵਾਲਾ ਦੇ ਅੱਡੇ ’ਤੇ ਬੱਸ ਦੀ ਉਡੀਕ ’ਚ ਖੜ੍ਹੀ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਗੱਡੀ ਨੇ ਉਸ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਗੱਡੀ ਕਈ ਪਲਟੀਆਂ ਖਾਣ ਮਗਰੋਂ ਕਣਕ ’ਚ ਜਾ ਡਿੱਗੀ। ਥਾਣਾ ਮੁਖੀ ਪਾਤੜਾਂ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। 

ਇਹ ਵੀ ਪੜ੍ਹੋ- ਕੁਦਰਤ ਦੀ ਮਾਰ ਨਾ ਸਹਾਰ ਸਕਿਆ ਕਿਸਾਨ, ਵਾਢੀ ਕਰਨ ਤੋਂ ਪਹਿਲਾਂ ਖ਼ਰਾਬ ਫ਼ਸਲ ਵੇਖ ਤੋੜਿਆ ਦਮ

ਮ੍ਰਿਤਕ ਕੁੜੀ ਦੀ ਪਛਾਣ ਕਿਰਨਜੀਤ ਕੌਰ (22) ਪੁੱਤਰੀ ਗੁਰਮੇਲ ਸਿੰਘ ਆਪਣੀ 12ਵੀਂ ਕਲਾਸ ਦੀ ਪੜ੍ਹਾਈ ਖ਼ਤਮ ਕਰਨ ਮਗਰੋਂ ਸ਼ਹਿਰ ਦੇ ਇਕ ਪ੍ਰਾਈਵੇਟ ਇੰਸਟੀਚਿਊਟ ’ਚ ਕੰਪਿਊਟਰ ਕੋਰਸ ਕਰ ਰਹੀ ਸੀ। ਮਜ਼ਦੂਰ ਪਰਿਵਾਰ ਨਾਲ ਸਬੰਧਤ ਕੁੜੀ ਦਾ ਭਰਾ ਮੱਧ ਪ੍ਰਦੇਸ਼ ’ਚ ਕੰਬਾਈਨ ’ਤੇ ਗਿਆ ਹੋਇਆ ਸੀ। ਉਸ ਨੇ ਆਪਣੀ ਮਜ਼ਦੂਰੀ ਦੇ ਮਿਲੇ ਕੁਝ ਪੈਸੇ ਖ਼ਾਤੇ ’ਚ ਪਾ ਦਿੱਤੇ ਸਨ, ਜਿਨ੍ਹਾਂ ਨੂੰ ਕਢਵਾਉਣ ਲਈ  ਕਿਰਨਜੀਤ ਸ਼ਹਿਰ ਜਾ ਰਹੀ ਸੀ।

ਇਹ ਵੀ ਪੜ੍ਹੋ- ਇਕੋ ਝਟਕੇ 'ਚ ਤਬਾਹ ਹੋਈਆਂ ਪਰਿਵਾਰ ਦੀਆ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਦਰਦਨਾਕ ਮੌਤ

ਇਸ ਦੌਰਾਨ ਜਦੋਂ ਉਹ ਪਿੰਡ ਦੇ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ ਹਰਿਆਣਾ ਨੰਬਰੀ ਤੇਜ਼ ਰਫਤਾਰ ਕਰੇਟਾ ਕਾਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਮੁਖੀ ਪਾਤੜਾਂ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਘਟਨਾ ਸਵੇਰੇ ਕਰੀਬ 10 ਵਜੇ ਦੀ ਹੈ। ਹਾਦਸੇ ਮਗਰੋਂ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਉਨ੍ਹਾਂ ਗੱਡੀ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News