ਪਿੰਡ ਦੇ ਹੀ ਨੌਜਵਾਨ ਵਲੋਂ ਨਾਬਾਲਿਗ ਨਾਲ ਬਲਾਤਕਾਰ

07/23/2016 2:25:17 PM

ਨਵਾਂਸ਼ਹਿਰ (ਤ੍ਰਿਪਾਠੀ)— ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਦੋਸ਼ੀ ਨੌਜਵਾਨ ਖਿਲਾਫ ਥਾਣਾ ਸਿਟੀ ਬੰਗਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ''ਚ ਨੀਲਮ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਹ 8ਵੀਂ ਕਲਾਸ ਦੀ ਵਿਦਿਆਰਥਣ ਹੈ। ਉਸਦੇ ਘਰ ਦੇ ਕੋਲ ਰਹਿਣ ਵਾਲੇ ਨੌਜਵਾਨ ਵਿੱਕੀ ਜੋ ਬੰਗਾ ''ਚ ਗੋਲ ਗੱਪਿਆਂ ਦੀ ਰੇਹੜੀ ਲਗਾਉਂਦਾ ਹੈ ਨੇ ਕਰੀਬ 4 ਮਹੀਨੇ ਪਹਿਲਾਂ ਜਦ ਉਸਦੀ ਭੈਣ ਦਾ ਵਿਆਹ ਹੋਇਆ ਸੀ ਦੇ 4-5 ਦਿਨਾਂ ਬਾਅਦ ਰਾਤ ਕਰੀਬ 8 ਵਜੇ ਜਦ ਉਹ ਆਪਣੀ ਗਲੀ ''ਚ ਖੜੀ ਸੀ ਕਿ ਉਹ ਉਸਨੂੰ ਮੋਟਰਸਾਇਕਲ ''ਤੇ ਬੈਠਾ ਕੇ ਨਹਿਰ ਕੋਲ ਝਾੜੀਆਂ ''ਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਕੀਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਉਸਨੂੰ 100 ਰੁਪਏ ਦਾ ਨੋਟ ਦਿੰਦਿਆਂ ਇਸ ਸੰਬੰਧੀ ਕਿਸੇ ਨੂੰ ਵੀ ਕੁਝ ਦੱਸਣ ਤੋਂ ਇਨਕਾਰ ਕੀਤਾ। ਉਸਨੇ ਦੱਸਿਆ ਕਿ 15-20 ਦਿਨ ਬਾਅਦ ਉਸਨੇ ਉਸਨੂੰ ਫਿਰ ਘਰ ਤੋਂ ਥੋੜ੍ਹੀ ਦੂਰ ਸਥਿਤ ਮੋਟਰ ''ਤੇ ਲੈ ਜਾ ਕੇ ਫਿਰ ਉਸ ਦਾ ਬਲਾਤਕਾਰ ਕੀਤਾ। ਇਸੇ ਤਰ੍ਹਾਂ ਉਸਨੇ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਪੀੜਤਾ ਨੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਉਹ ਉਸਨੂੰ ਉਸੇ ਮੋਟਰ ''ਤੇ ਲੈ ਗਿਆ ਅਤੇ ਮੋਟਰ ਦਾ ਤਾਲਾ ਤੋੜ ਕੇ ਉਸ ਨਾਲ ਗਲਤ ਕੰਮ ਕੀਤਾ। ਜਦ ਉਸਨੇ ਵਿਆਹ ਦੀ ਗੱਲ ਕੀਤੀ ਤਾਂ ਉਸਨੇ ਸਾਫ ਇਨਕਾਰ ਕਰ ਦਿੱਤਾ। ਜਿਸ ਕਰਕੇ ਉਸਨੇ ਘਰ ''ਚ ਆ ਕੇ ਇਸ ਸਬੰਧੀ ਪੂਰੀ ਜਾਣਕਾਰੀ ਦਿੱਤੀ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਨਾਬਾਲਿਗ ਦੀ ਸ਼ਿਕਾਇਤ ''ਤੇ ਧਾਰਾ 376 ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਦਿੱਤੀ ਹੈ।


Gurminder Singh

Content Editor

Related News