ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਅੜਿੱਕੇ

Friday, Jul 07, 2017 - 03:51 AM (IST)

ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਅੜਿੱਕੇ

ਸ੍ਰੀ ਹਰਗੋਬਿੰਦਪੁਰ,  (ਬਾਬਾ, ਰਮੇਸ਼)-  ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਥਾਣਾ ਮੁਖੀ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਜਤਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਅਤੇ ਜਦੋਂ ਉਹ ਪਿੰਡ ਸਮਰਾਵਾਂ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਿਹਾ ਇਕ ਪੈਦਲ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ ਤਾਂ ਪੁਲਸ ਨੇ ਹੁਸ਼ਿਆਰੀ ਦਿਖਾਉਂਦੇ ਹੋਏ ਉਸ ਨੂੰ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 68 ਨਸ਼ੀਲੇ ਕੈਪਸੂਲ ਪਾਰਵਨ ਸਪਾਸ ਦੇ ਬਰਾਮਦ ਹੋਏ ਹਨ, ਜਿਸ ਕਾਰਨ ਪੁਲਸ ਨੇ ਉਕਤ ਕਥਿਤ ਦੋਸ਼ੀ ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ 'ਚ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਕਥਿਤ ਦੋਸ਼ੀ ਦੀ ਪਛਾਣ ਸੰਤੋਖ ਸਿੰਘ ਸੋਖੀ ਪੁੱਤਰ ਬਚਨ ਸਿੰਘ ਵਾਸੀ ਸਮਰਾਵਾਂ ਵਜੋਂ ਹੋਈ ਹੈ।


Related News