ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਜ਼ਖਮੀ

Thursday, Sep 14, 2017 - 12:24 AM (IST)

ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਜ਼ਖਮੀ

ਬਟਾਲਾ,  (ਸੈਂਡੀ)-  ਅੱਜ ਬਟਾਲਾ-ਕਾਦੀਆਂ ਰੋਡ 'ਤੇ ਅੱਡਾ ਧਿੰਦ ਧਾਰੀਵਾਲ ਵਿਖੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ 108 ਨ.ੰ ਐਂਬੂਲੈਂਸ ਦੇ ਪਾਇਲਟ ਮਨਪ੍ਰੀਤ ਅਤੇ ਈ. ਐੱਮ. ਟੀ. ਜੋਗਿੰਦਰ ਸਿੰਘ ਨੇ ਦੱਸਿਆ ਕਿ ਹਰਸ਼ਪ੍ਰੀਤ ਸਿੰਘ ਵਾਸੀ ਸੰਤ ਨਗਰ ਕਾਦੀਆਂ ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਜਦੋਂ ਉਹ ਧਿੰਦ ਧਾਰੀਵਾਲ ਕੋਲ ਪੁੱਜਾ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ, ਜਿਸ ਨੂੰ ਅਸੀਂ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। 


Related News