ਮੋਗਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪੰਜ ਨੌਜਵਾਨਾਂ ਨੇ ਜਿਊਲਰ ਨੂੰ ਮਾਰੀ ਗੋਲ਼ੀ, ਲੁੱਟ ਕੇ ਲੈ ਗਏ ਦੁਕਾਨ

Monday, Jun 12, 2023 - 06:46 PM (IST)

ਮੋਗਾ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪੰਜ ਨੌਜਵਾਨਾਂ ਨੇ ਜਿਊਲਰ ਨੂੰ ਮਾਰੀ ਗੋਲ਼ੀ, ਲੁੱਟ ਕੇ ਲੈ ਗਏ ਦੁਕਾਨ

ਮੋਗਾ (ਗੋਪੀ ਰਾਊਕੇ) : ਮੋਗਾ ਦੇ ਭੀੜ-ਭਾੜ ਵਾਲੇ ਬਾਜ਼ਾਰ ਰਾਮਗੰਜ ਮੰਡੀ ਵਿਚ ਦਿਨ-ਦਿਹਾੜੇ 5 ਨਕਾਬਪੋਸ਼ ਨੌਜਵਾਨਾਂ ਨੇ ਏਸ਼ੀਅਨ ਜਿਊਲਰਜ਼ ’ਤੇ ਕੰਮ ਕਰ ਰਹੇ ਕਾਰੋਬਾਰੀ ਨੂੰ ਗੋਲ਼ੀ ਮਾਰ ਦਿੱਤੀ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਹਿਲਾਂ ਗ੍ਰਾਹਕ ਬਣ ਕੇ ਆਏ ਸਨ ਅਤੇ ਫਿਰ ਅਚਾਨਕ ਇਨ੍ਹਾਂ ਨੇ ਸੁਨਿਆਰੇ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ ਅਤੇ ਕਾਊਂਟਰ ਵਿਚ ਰੱਖੀ ਨਗਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਵਾਰਦਾਤ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਜਿਸ ਵਿਚ ਲੁਟੇਰਿਆਂ ਦੀਆਂ ਸ਼ਕਲੀਆਂ ਵੀ ਰਿਕਾਰਡ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਨੇ ਕੁੱਝ ਦਿਨ ਪਹਿਲਾਂ ਹੀ ਨਵੀਂ ਦੁਕਾਨ ਖੋਲ੍ਹੀ ਸੀ, ਜਿੱਥੇ ਲੁਟੇਰਿਆਂ ਨੇ ਧਾਵਾ ਬੋਲ ਦਿੱਤਾ ਅਤੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਗ੍ਰਿਫ਼ਤਾਰ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੋਗਾ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਇਸ ਮਾਮਲੇ ’ਤੇ ਫਿਲਹਾਲ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਪਰੰਤੂ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਉਧਰ ਗੋਲ਼ੀ ਲੱਗਣ ਤੋਂ ਬਾਅਦ ਕਾਰੋਬਾਰੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਵਲੋਂ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। । 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News