ਦੇਖਦਿਆਂ-ਦੇਖਦਿਆਂ ਨੌਜਵਾਨ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ ''ਚ ਮਾਰ ''ਤੀ ਛਾਲ
Monday, May 19, 2025 - 03:28 PM (IST)

ਅਬੋਹਰ (ਸੁਨੀਲ) : ਸਥਾਨਕ ਮੁਹੱਲਾ ਸੁਭਾਸ਼ ਨਗਰ ਵਾਸੀ ਇਕ ਨੌਜਵਾਨ ਨੇ ਅੱਜ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੇ ਉਸਨੂੰ ਬਚਾਇਆ ਅਤੇ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ। ਸਿਟੀ ਪੁਲਸ ਸਟੇਸ਼ਨ ਨੰ. 2 ਪੁਲਸ ਨੇ ਉਸ ਨੂੰ ਸਮਝਾ ਕੇ ਘਰ ਭੇਜ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸੰਮਤੀ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਸਵੇਰੇ 10 ਵਜੇ ਦੇ ਕਰੀਬ ਨਹਿਰ ਦੇ ਨੇੜੇ ਸੰਮਤੀ ਮੈਂਬਰਾਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਸੁਭਾਸ਼ ਨਗਰ ਦੇ ਇਕ ਨੌਜਵਾਨ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਉਸਨੂੰ ਬਚਾ ਲਿਆ। ਜਿਸ ’ਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਪੁਲਸ ਥਾਣਾ ਨੰ. 2 ਨੂੰ ਸੂਚਿਤ ਕੀਤਾ।
ਬਿੱਟੂ ਨਰੂਲਾ ਨੇ ਦੱਸਿਆ ਕਿ ਨੌਜਵਾਨ ਦੀ ਉਮਰ ਲਗਭਗ 25 ਸਾਲ ਹੈ ਅਤੇ ਉਸਦਾ ਵਿਆਹ ਲਗਭਗ ਇਕ ਸਾਲ ਪਹਿਲਾਂ ਹੋਇਆ ਸੀ। ਘਰੇਲੂ ਝਗੜੇ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ। ਸਹਾਇਕ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ, ਉਹ ਆਪਣੀ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਨੌਜਵਾਨ ਦੇ ਬਿਆਨ ਦਰਜ ਕੀਤੇ। ਜਿਸਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ। ਫਿਲਹਾਲ ਉਸਨੂੰ ਸਮਝਾ ਕੇ ਉਸਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।