ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ ਸਵਾਲ
Thursday, Sep 24, 2026 - 05:59 PM (IST)
ਬੱਧਨੀ ਕਲਾਂ (ਮਨੋਜ ਭੱਲਾ) : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣੀਆਂ ਨਾਲ ਸਬੰਧਤ 23 ਸਾਲਾ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਮੁੜ ਵੱਧ ਗਈ ਹੈ। ਮੌਤ ਦੇ ਅਸਲ ਕਾਰਨ ਦੀ ਅਧਿਕਾਰਤ ਪੁਸ਼ਟੀ ਸਬੰਧਤ ਪ੍ਰਸ਼ਾਸਨ ਵੱਲੋਂ ਹੋਣੀ ਬਾਕੀ ਹੈ। ਭਾਜਪਾ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਮਨਜੀਤ ਸਿੰਘ ਬੁੱਟਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ’ਤੇ ਸਖ਼ਤੀ ਨਾਲ ਰੋਕ ਲਾਉਣ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਛੁਡਾਊ ਇਲਾਜ, ਕਾਊਂਸਲਿੰਗ, ਖੇਡਾਂ ਅਤੇ ਰੋਜ਼ਗਾਰ ਦੇ ਮੌਕਿਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਲਾਕੇ ਦੇ ਲੋਕਾਂ ਵੱਲੋਂ ਵੀ ਪ੍ਰਸ਼ਾਸਨ ਤੋਂ ਨਸ਼ਿਆਂ ਦੀ ਵਿਕਰੀ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ ।
