ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਣ ਨਾਲ ਫੈਲੀ ਸਨਸਨੀ
Tuesday, Aug 06, 2024 - 01:08 PM (IST)

ਮੋਗਾ (ਕਸ਼ਿਸ਼) : ਮੋਗਾ ਦੀ ਸਾਧਾਂ ਵਾਲੀ ਬਸਤੀ ਨੇੜੇ ਕਾਲੀ ਮਾਤਾ ਮੰਦਰ ਕੋਲ 25/30 ਸਾਲਾ ਕੁੜੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਕੁੜੀ ਦੀ ਲਾਸ਼ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਐਮਰਜੈਂਸੀ ਗੱਡੀ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ 72 ਘੰਟੇ ਸ਼ਨਾਖਤ ਲਈ ਰਖਵਾਇਆ ਗਿਆ ਹੈ। ਦੂਜੇ ਪਾਸੇ ਪੁਲਸ ਵਲੋਂ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਲੜਕੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ।