ਮੋਟਰਸਾਈਕਲ ਸਵਾਰ ਨੌਜਵਾਨ ਚੂਰਾ ਪੋਸਤ ਸਮੇਤ ਕਾਬੂ

Friday, Aug 09, 2019 - 06:07 PM (IST)

ਮੋਟਰਸਾਈਕਲ ਸਵਾਰ ਨੌਜਵਾਨ ਚੂਰਾ ਪੋਸਤ ਸਮੇਤ ਕਾਬੂ

ਭੁਲੱਥ (ਰਜਿੰਦਰ) : ਸੂਬੇ ਭਰ ਵਿਚ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਭੁਲੱਥ ਦੀ ਪੁਲਸ ਨੇ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਤਿੰਨ ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਹ ਖੁਲਾਸਾ ਐੱਸ.ਐੱਚ.ਓ. ਭੁਲੱਥ ਕਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਥਾਣਾ ਭੁਲੱਥ ਦਾ ਏ.ਐੱਸ.ਆਈ. ਕੁਲਦੀਪ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਕਰਦੇ ਹੋਏ ਭੁਲੱਥ ਦੇ ਵੇਈ ਪੁੱਲ 'ਤੇ ਮੌਜੂਦ ਸੀ ਕਿ ਇਸ ਦੌਰਾਨ ਸ਼ੱਕ ਪੈਣ 'ਤੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਿਆ ਗਿਆ। ਜਿਸ ਨੇ ਆਪਣੀ ਪਛਾਣ ਬਲਵਿੰਦਰ ਸਿੰਘ ਲਵਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਭਟਨੂਰਾਂ ਲੁਬਾਣਾ ਥਾਣਾ ਭੋਗਪੁਰ ਜ਼ਿਲਾ ਜਲੰਧਰ, ਹਾਲ ਵਾਸੀ ਵਾਰਡ ਨੰਬਰ 6 ਭੁਲੱਥ ਦੱਸੀ। ਇਸ ਦੌਰਾਨ ਏ.ਐੱਸ.ਆਈ. ਕੁਲਦੀਪ ਸਿੰਘ ਵਲੋਂ ਸਬ ਇੰਸਪੈਕਟਰ ਰਘਬੀਰ ਸਿੰਘ ਦੀ ਨਿਗਰਾਨੀ ਹੇਠ ਨੌਜਵਾਨ ਬਲਵਿੰਦਰ ਸਿੰਘ ਲਵਲੀ ਦੀ ਜਦੋਂ ਚੈਕਿੰਗ ਕੀਤੀ ਤਾਂ ਉਸ ਦੇ ਬੈਗ ਵਿਚੋਂ ਤਿੰਨ ਕਿਲੋਂ ਡੋਡੇ ਚੂਰਾ-ਪੋਸਤ ਬਰਾਮਦ ਹੋਏ। 

ਉਕਤ ਨੌਜਵਾਨ ਖਿਲਾਫ ਥਾਣਾ ਭੁਲੱਥ ਵਿਖੇ 15-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਐੱਸ.ਐੱਚ.ਓ. ਭੁਲੱਥ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਹ ਚੂਰਾ-ਪੋਸਤ ਕਿਥੋਂ ਲਿਆਉਂਦਾ ਸੀ ਤੇ ਕਿਥੇ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦਾ ਪੁਲਸ ਰਿਮਾਂਡ ਹਾਂਸਿਲ ਕਰਕੇ ਮਾਮਲੇ ਦੀ ਤਹਿ ਤੱਕ ਜਾਇਆ ਜਾਵੇਗਾ।


author

Gurminder Singh

Content Editor

Related News