ਮੋਟਰਸਾਈਕਲ ਚਲਾਉਂਦੇ ਸਮੇਂ ਨੌਜਵਾਨ ਦੀ ਵਿਗੜੀ ਸਿਹਤ, ਵਾਪਰ ਗਿਆ ਸੜਕ ਹਾਦਸਾ
Tuesday, Jun 17, 2025 - 05:55 PM (IST)

ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਵਿਖੇ ਨੇੜੇ ਰਾਧਾ ਸੁਆਮੀ ਸਤਿਸੰਗ ਭਵਨ ਦੇ ਸਾਹਮਣੇ ਮੁੱਖ ਸੜਕ 'ਤੇ , ਮੋਟਰਸਾਈਕਲ ਸਵਾਰ ਨੌਜਵਾਨ ਦੀ ਅਚਾਨਕ ਸਿਹਤ ਵਿਗੜਨ ਕਾਰਨ ਸੰਤੁਲਨ ਵਿਗੜ ਗਿਆ ਅਤੇ ਉਸੇ ਵਕਤ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਪਿੰਡ ਵਾਸੀਆਂ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ। ਜਿਸ ਤੋਂ ਤੁਰੰਤ ਬਾਅਦ ਪੁਲਸ ਕਰਮਚਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਲੋਕਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਦੁਆਰਾ ਇਲਾਜ ਤੋਂ ਬਾਅਦ, ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਰੋਹਿਤ ਕੁਮਾਰ (30 ਸਾਲ) ਵਜੋਂ ਹੋਈ ਹੈ, ਜੋ ਕਿ ਬਹਾਦਰਪੁਰ ਪਿੰਡ ਦਾ ਰਹਿਣ ਵਾਲਾ ਹੈ। ਇਸ ਸਬੰਧੀ ਥਾਣਾ ਮੁਖੀ ਵਿਜੇ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਪੁਲਸ ਨੂੰ ਘਟਨਾ ਦੀ ਸੂਚਨਾ ਮਿਲੀ, ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਚੱਕਰ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ ਜਿਸ ਕਾਰਨ ਨੌਜਵਾਨ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਨੌਜਵਾਨ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ ਜਿਸ ਕਾਰਨ ਗੰਭੀਰ ਵਿੱਚ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ ਤਾਇਨਾਤ ਹੋਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8