ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ''ਤਾ ਹਸਪਤਾਲ

Sunday, Jul 14, 2024 - 04:49 AM (IST)

ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ''ਤਾ ਹਸਪਤਾਲ

ਅਬੋਹਰ (ਸੁਨੀਲ)– ਬਹੁਤ ਵਾਰ ਦੇਖਣ-ਸੁਣਨ ਨੂੰ ਮਿਲਦਾ ਹੈ ਕਿ ਨਸ਼ੇ 'ਚ ਅੰਨ੍ਹੇ ਵਿਅਕਤੀ ਲਈ ਰਿਸ਼ਤੇ ਕੋਈ ਮਾਇਨੇ ਨਹੀਂ ਰੱਖਦੇ। ਉਨ੍ਹਾਂ ਨੂੰ ਸਿਰਫ਼ ਨਸ਼ਾ ਚਾਹੀਦਾ ਹੈ, ਜੇਕਰ ਸਮੇਂ ਸਿਰ ਉਨ੍ਹਾਂ ਦੀ ਤੋੜ ਪੂਰੀ ਨਾ ਹੋਈ ਤਾਂ ਉਹ ਕਿਸੇ ਵੀ ਹੱਦ ਤੱਕ ਦਾ ਸਕਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਅਬੋਹਰ ਤੋਂ, ਜਿੱਥੇ ਨਸ਼ਾ ਕਰਨ ਤੋਂ ਰੋਕਣ 'ਤੇ ਇਕ ਨੌਜਵਾਨ ਨੇ ਆਪਣੇ ਹੀ ਪਿਓ 'ਤੇ ਰਾਡ ਨਾਲ ਹਮਲਾ ਕਰ ਦਿੱਤਾ।

ਇਹ ਘਟਨਾ ਹੈ ਸਰਾਭਾ ਨਗਰ ਦੀ, ਜਿੱਥੋਂ ਦੇ ਇਕ ਵਿਅਕਤੀ ਨੂੰ ਉਸ ਦੇ ਹੀ ਪੁੱਤਰ ਨੇ ਰਾਡ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਲਾਜ ਅਧੀਨ ਸੁਖਪਾਲ ਪੁੱਤਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਹਨ ਅਤੇ ਉਸ ਦਾ ਇਕ ਪੁੱਤਰ ਪਿਛਲੇ ਛੇ ਮਹੀਨਿਆਂ ਤੋਂ ਨਸ਼ੇ ਦਾ ਆਦੀ ਹੈ। ਉਹ ਗੋਲੀਆਂ ਸਮੇਤ ਕਈ ਤਰ੍ਹਾਂ ਦੇ ਨਸ਼ਿਆਂ ਦਾ ਸੇਵਨ ਕਰਦਾ ਹੈ। ਉਸ ਨੂੰ ਕਈ ਵਾਰ ਸਮਝਾਇਆ ਗਿਆ, ਪਰ ਹਰ ਵਾਰ ਉਹ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਲੜਦਾ ਰਹਿੰਦਾ ਹੈ।

ਇਹ ਵੀ ਪੜ੍ਹੋ- ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ

ਬੀਤੀ ਰਾਤ ਵੀ ਉਸ ਦਾ ਪੁੱਤਰ ਉਸ ਦੇ ਸਾਹਮਣੇ ਨਸ਼ੇ ਵਾਲੀਆਂ ਗੋਲੀਆਂ ਖਾ ਰਿਹਾ ਸੀ ਅਤੇ ਜਦੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਫਿਲਹਾਲ ਜ਼ਖ਼ਮੀ ਸੁਖਪਾਲ ਹਸਪਤਾਲ 'ਚ ਇਲਾਜ ਅਧੀਨ ਹੈ। 

ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਕੰਮ ਤੋਂ ਘਰ ਜਾ ਰਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News