ਪੁਰਾਣੀ ਰੰਜਿਸ਼ ਤਹਿਤ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਅੱਧ-ਮੋਇਆ ਕਰ ਕੇ ਹੋਏ ਫਰਾਰ
Wednesday, Dec 07, 2022 - 12:01 AM (IST)
ਜਲੰਧਰ (ਵਰੁਣ) : ਸੁਭਾਨਾ ਪਿੰਡ ਵਿਚ ਪੁਰਾਣੀ ਰੰਜਿਸ਼ ਕਾਰਨ ਲਗਭਗ ਇਕ ਦਰਜਨ ਨੌਜਵਾਨਾਂ ਨੇ ਸੁਭਾਨਾ ਦੇ ਹੀ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ ਅਤੇ ਖੂਨ ਵਿਚ ਲਥਪਥ ਹਾਲਤ ਵਿਚ ਉਸ ਨੂੰ ਅੱਧ-ਮੋਇਆ ਕਰ ਕੇ ਫ਼ਰਾਰ ਹੋ ਗਏ। ਪੁਲਸ ਨੇ ਪੀੜਤ ਸੋਮਨਾਥ ਪੁੱਤਰ ਬਾਬੂ ਰਾਮ ਨਿਵਾਸੀ ਸੁਭਾਨਾ ਦੇ ਬਿਆਨਾਂ ’ਤੇ 8 ਨੌਜਵਾਨਾਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼, ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸੇਬ ਚੋਰੀ ਕਰਨ ਵਾਲਿਆਂ ਨੂੰ ਲੋਕਾਂ ਨੇ ਦਿੱਤਾ 'ਲਾਹਨਤੀ ਐਵਾਰਡ', ਲੰਗਰ ਲਾ ਕੇ ਕਿਹਾ - 'ਪੰਜਾਬ ਨੂੰ ਨਾ ਕਰੋ ਬਦਨਾਮ'
ਥਾਣਾ ਨੰਬਰ 7 ਦੇ ਐਡੀਸ਼ਨਲ ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਸੋਮਨਾਥ ’ਤੇ 5 ਦਸੰਬਰ ਦੀ ਰਾਤ ਨੂੰ ਉਸਦੇ ਘਰ ਦੇ ਨੇੜੇ ਹੀ ਸੁਭਾਨਾ ਪਿੰਡ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਸੁੱਖਾ ਨੇ ਰੰਜਿਸ਼ਨ ਆਪਣੇ ਸਾਥੀਆਂ ਰਾਹੁਲ ਕਲਿਆਣ, ਸਾਹਿਲ ਕਲਿਆਣ, ਦੀਪਕ, ਵਿਜੇ, ਅਜੇ, ਨਿਸ਼ਾ (ਸਾਰੇ ਨਿਵਾਸੀ ਪਿੰਡ ਸੁਭਾਨਾ), ਹੈਪੀ ਨਿਵਾਸੀ ਫੋਲੜੀਵਾਲ ਅਤੇ ਕੁਝ ਹੋਰਨਾਂ ਅਣਪਛਾਤਿਆਂ ਨਾਲ ਮਿਲ ਕੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸੋਮਨਾਥ ਨੂੰ ਅੱਧ-ਮੋਇਆ ਕਰ ਕੇ ਮੁਲਜ਼ਮ ਨੌਜਵਾਨ ਫ਼ਰਾਰ ਹੋ ਗਏ। ਸੋਮਨਾਥ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾ ਕੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਪੁਲਸ ਨੇ ਸੋਮਨਾਥ ਦੇ ਫਿੱਟ ਹੋਣ ਤੋਂ ਬਾਅਦ ਉਸਦੇ ਬਿਆਨ ਦਰਜ ਕਰ ਕੇ ਸਾਰੇ ਹਮਲਾਵਰਾਂ ਖਿਲਾਫ ਕੇਸ ਦਰਜ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਨੇ ਕੀਤਾ ਭਰਾ ਦਾ ਕਤਲ, ਧੜ ਤੋਂ 15 ਕਿਲੋਮੀਟਰ ਦੂਰ ਸੁੱਟਿਆ ਸਿਰ, ਕੱਟੇ ਹੋਏ ਸਿਰ ਨਾਲ ਲਈ ਸੈਲਫ਼ੀ
ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਦੇ ਘਰਾਂ ਵਿਚ ਰੇਡ ਕੀਤੀ ਗਈ ਪਰ ਉਹ ਅਜੇ ਫ਼ਰਾਰ ਹਨ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ’ਤੇ ਵੀ ਦਬਾਅ ਬਣਾਇਆ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।