ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Thursday, Jun 27, 2024 - 11:07 PM (IST)

ਹਲਵਾਰਾ (ਮਨਦੀਪ ਸਿੰਘ)- ਕੈਨੇਡਾ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਹੋਏ ਪਿੰਡ ਅੱਬੂਵਾਲ ਦੇ ਨੌਜਵਾਨ ਵਲੋਂ ਨਿਆਗਰਾ ਫਾਲਜ਼ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਲਾਪਤਾ ਨੌਜਵਾਨ ਚਰਨਦੀਪ ਸਿੰਘ ਪੁੱਤਰ ਜ਼ੋਰਾ ਸਿੰਘ ਅਜੇ ਦਸ ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ਾ 'ਤੇ ਕੈਨੇਡਾ ਗਿਆ ਸੀ।
ਮ੍ਰਿਤਕ ਨੌਜਵਾਨ ਚਰਨਦੀਪ ਸਿੰਘ ਦੇ ਚਾਚਾ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਚਰਨਦੀਪ ਸਿੰਘ ਦੇ ਖ਼ੁਦਕੁਸ਼ੀ ਕਰਨ ਸਬੰਧੀ ਜਾਣਕਾਰੀ ਕੈਨੇਡੀਅਨ ਪੁਲਸ ਵਲੋਂ ਦਿੱਤੀ ਗਈ ਹੈ, ਜਿਨ੍ਹਾਂ ਦੱਸਿਆ ਕਿ ਚਰਨਦੀਪ ਸਿੰਘ ਨੇ ਆਪਣਾ ਫੋਨ ਨਿਆਗਰਾ ਫਾਲਜ਼ ਕਿਨਾਰੇ ਰੱਖ ਕੇ ਪਾਣੀ ਵਿਚ ਛਾਲ ਮਾਰ ਦਿੱਤੀ। ਉਸ ਵੱਲੋਂ ਛਾਲ ਮਾਰੇ ਜਾਣ ਦੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ। ਕੈਨੇਡੀਅਨ ਪੁਲਿਸ ਅਨੁਸਾਰ ਅਜੇ ਲਾਸ਼ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ ਹੈ ਕਿਉਂਕਿ ਨਿਆਗਰਾ ਫਾਲਜ਼ ਵਿਚੋਂ ਕਈ ਲਾਸ਼ਾਂ ਮਿਲੀਆਂ ਹਨ ਤੇ ਚਰਨਦੀਪ ਸਿੰਘ ਦੀ ਪਛਾਣ ਡੀ.ਐੱਨ.ਏ. ਟੈਸਟ ਉਪਰੰਤ ਹੋਵੇਗੀ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਉਸ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਹਾਲੇ ਕੋਈ ਵਜ੍ਹਾ ਵੀ ਸਾਹਮਣੇ ਨਹੀਂ ਆ ਸਕੀ ਹੈ। ਮ੍ਰਿਤਕ ਦੇ ਪਰਿਵਾਰ ਨੇ ਚਰਨਜੀਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ, ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਅਕਾਲੀ ਦਲ 'ਚ ਬਾਗ਼ੀ ਸੁਰਾਂ ਨੇ ਫੜਿਆ ਜ਼ੋਰ, 'ਸ਼੍ਰੋਮਣੀ ਅਕਾਲੀ ਦਲ ਬਚਾਓ' ਲਹਿਰ ਦਾ ਕੀਤਾ ਜਾਵੇਗਾ ਆਗਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e