ਕਲੀਨਿਕ ’ਚ ਡਾਕਟਰ ਬਣਨ ਦੀ ਟ੍ਰੇਨਿੰਗ ਲੈ ਰਿਹਾ ਨੌਜਵਾਨ ਬਣਿਆ ਨਸ਼ਾ ਸਮੱਗਲਰ, ਸਾਥੀ ਸਮੇਤ ਗ੍ਰਿਫ਼ਤਾਰ

Thursday, Nov 13, 2025 - 01:52 PM (IST)

ਕਲੀਨਿਕ ’ਚ ਡਾਕਟਰ ਬਣਨ ਦੀ ਟ੍ਰੇਨਿੰਗ ਲੈ ਰਿਹਾ ਨੌਜਵਾਨ ਬਣਿਆ ਨਸ਼ਾ ਸਮੱਗਲਰ, ਸਾਥੀ ਸਮੇਤ ਗ੍ਰਿਫ਼ਤਾਰ

ਜਲੰਧਰ (ਮਹੇਸ਼)–ਕਲੀਨਿਕ ਵਿਚ ਡਾਕਟਰ ਬਣਨ ਦੀ ਟ੍ਰੇਨਿੰਗ ਲੈ ਰਹੇ ਇਕ ਨੌਜਵਾਨ ਨੂੰ ਉਸ ਦੇ ਸਾਥੀ ਸਮੇਤ 721 ਗ੍ਰਾਮ ਹੈਰੋਇਨ ਸਣੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਜਲੰਧਰ ਰੇਂਜ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਕਿਸੇ ਨੂੰ ਨਸ਼ਾ ਸਪਲਾਈ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ- 21 ਸਾਲਾ ਕੁੜੀ ਨੇ ਚੁੱਕਿਆ ਖੌਫਨਾਕ ਕਦਮ

ਏ. ਐੱਨ. ਟੀ. ਐੱਫ. ਦੇ ਏ. ਆਈ. ਜੀ. ਜਲੰਧਰ ਰੇਂਜ ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਪੁਆਦੜਾ ਦੇ ਬੱਸ ਅੱਡੇ ਦੇ ਨੇੜਿਓਂ ਏ. ਐੱਸ. ਆਈ. ਪਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਉਕਤ ਦੋਵਾਂ ਨਸ਼ਾ ਸਮੱਗਲਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਲਖਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਨੱਥਾ ਸਿੰਘ ਦੋਵੇਂ ਵਾਸੀ ਪਿੰਡ ਭੈਣੀ ਹੁਸੇ ਖਾਂ, ਥਾਣਾ ਤਲਵੰਡੀ ਚੌਧਰੀਆਂ ਜ਼ਿਲਾ ਕਪੂਰਥਲਾ ਵਜੋਂ ਹੋਈ, ਜੋ ਪੀ ਬੀ 09 ਏ. ਪੀ. 8584 ਨੰਬਰ ਦੇ ਪਲਸਰ ਮੋਟਰਸਾਈਕਲ ’ਤੇ ਸਵਾਰ ਸਨ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ

ਉਨ੍ਹਾਂ ਖ਼ਿਲਾਫ਼ ਥਾਣਾ ਏ. ਐੱਨ. ਟੀ. ਐੱਫ. ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 293 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਗੋਪੀ ਕਿਸੇ ਕਲੀਨਿਕ ਵਿਚ ਡਾਕਟਰ ਬਣਨ ਦੀ ਟ੍ਰੇਨਿੰਗ ਲੈ ਰਿਹਾ ਸੀ। ਉਸ ਨੇ ਨਸ਼ੇ ਦੇ ਕਾਰੋਬਾਰ ਵਿਚ ਜ਼ਿਆਦਾ ਪੈਸੇ ਹੋਣ ਕਾਰਨ ਆਪਣੇ ਸਾਥੀ ਅਮਰਜੀਤ ਸਿੰਘ ਨਾਲ ਮਿਲ ਕੇ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ: ਮੈਰਿਜ ਪੈਲੇਸ, ਹੋਟਲ ਤੇ ਰਿਜ਼ੋਰਟ ਮਾਲਕਾਂ ਨੂੰ ਰਹਿਣਾ ਹੋਵੇਗਾ ਚੌਕਸ ! ਹੁਣ ਸ਼ਰਾਬ ਦੀ ਖਪਤ ਦੱਸੇਗੀ...


author

Shivani Bassan

Content Editor

Related News