ਨਸ਼ੇ ’ਚ ਧੁੱਤ ਨੌਜਵਾਨ ਦਾ ਸ਼ਰਮਕਾਨ ਕਾਰਾ, ਸਕਾਰਪੀਓ ਗੱਡੀ ਮਾਰ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਤੋੜੇ ਬੈਰੀਕੇਡ
Saturday, Jul 29, 2023 - 11:19 AM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸ਼ਰਾਬ ’ਚ ਧੁੱਤ ਇਕ ਨੌਜਵਾਨ ਵੱਲੋਂ ਬੀਤੀ ਰਾਤ ਨੌ ਵਜੇ ਦੇ ਕਰੀਬ ਤੇਜ਼ ਰਫ਼ਤਾਰ ਗੱਡੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਚੜ੍ਹਾਈ ’ਤੇ ਲੱਗੇ ਬੈਰੀਕੇਡ ਬੁਰੀ ਤਰ੍ਹਾਂ ਤੋੜ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਦੱਸਿਆ ਕਿ ਵੀਰਵਾਰ ਰਾਤ 9 ਵਜੇ ਦੇ ਕਰੀਬ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਜਿਸ ਦਾ ਨੰਬਰ ਪੀ. ਬੀ. 12 ਵਾਈ 4525 ਹੈ, ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਚੜ੍ਹਾਈ ’ਤੇ ਲੱਗੇ ਬੈਰੀਕੇਡ ਬੁਰੀ ਤਰ੍ਹਾਂ ਤੋੜ ਦਿੱਤੇ।
ਬੈਰੀਕੇਡ ’ਤੇ ਖੜ੍ਹੇ ਸੇਵਾਦਾਰ ਨੇ ਸਾਈਡ ’ਤੇ ਹੋ ਕੇ ਆਪਣੀ ਜਾਨ ਬਚਾਈ। ਮੈਨੇਜਰ ਰੋਡੇ ਨੇ ਕਿਹਾ ਕਿ ਉਕਤ ਵਿਅਕਤੀ ਨੇ ਤਖ਼ਤ ਸਾਹਿਬ ਦੀ ਪਵਿੱਤਰਤਾ ਭੰਗ ਕੀਤੀ ਹੈ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤਖ਼ਤ ਸਾਹਿਬ ਦੇ ਸੇਵਾਦਾਰਾਂ ਨੇ ਉਸ ਕੋਲੋਂ ਪੁੱਛਗਿੱਛ ਕਰਨੀ ਚਾਹੀ ਤਾਂ ਉਹ ਸ਼ਰਾਬ ਦੇ ਨਸ਼ੇ ਵਿਚ ਇੰਨਾ ਜ਼ਿਆਦਾ ਧੁੱਤ ਸੀ ਕਿ ਉਸ ਕੋਲੋਂ ਬੋਲਿਆ ਵੀ ਨਹੀਂ ਸੀ ਜਾ ਰਿਹਾ।
ਇਹ ਵੀ ਪੜ੍ਹੋ- ਦੋਸਤ ਕੋਲ ਰਹਿ ਰਹੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਭਰਾ ਨੂੰ ਅਜਿਹੇ ਹਾਲ 'ਚ ਵੇਖ ਭੈਣਾਂ ਦਾ ਨਿਕਲਿਆ ਤ੍ਰਾਹ
ਉਨ੍ਹਾਂ ਦੱਸਿਆ ਕਿ ਅਸੀਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ, ਜੋ ਉਸ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਏ। ਚੌਂਕੀ ਇੰਚਾਰਜ ਗੁਰਮੁਖ ਸਿੰਘ ਨੇ ਦੱਸਿਆ ਕਿ ਨਸ਼ੇ ਦੀ ਹਾਲਤ ’ਚ ਉਕਤ ਨੌਜਵਾਨ ਕੁਲਦੀਪ ਚੰਦ ਪੁੱਤਰ ਪਿਆਰਾ ਸਿੰਘ ਪਿੰਡ ਠਾਣਾ ਨੂਰਪੁਰਬੇਦੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ’ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ ।
ਇਹ ਵੀ ਪੜ੍ਹੋ- 'ਬੇਟੀ ਵੀ ਇਟਲੀ ਆ ਰਹੀ ਹੈ ਤੁਸੀਂ ਵੀ ਆ ਜਾਓ' ਦਾ ਕਹਿ ਕੇ 2 ਨੌਜਵਾਨਾਂ ਤੋਂ ਠੱਗੇ 15 ਲੱਖ, ਇੰਝ ਖੁੱਲ੍ਹੀ ਕਰਤੂਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ