ਵੱਡੀ ਖ਼ਬਰ : ਸ਼ਨੀਵਾਰ ਦੇਰ ਰਾਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ASI ਦੇ ਪੁੱਤਰ ਦਾ ਕਤਲ
Sunday, Aug 15, 2021 - 03:01 AM (IST)

ਜਲੰਧਰ(ਕਸ਼ਿਸ਼)- ਸ਼ਨੀਵਾਰ ਦੇਰ ਰਾਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦੇ ਕਤਲ ਕਰ ਦੇਣ ਦੀ ਵਾਰਦਾਤ ਦੇਖਣ ਨੂੰ ਮਿਲੀ ਹੈ।
ਜਾਣਕਾਰੀ ਮੁਤਾਬਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਦੋ ਧਿਰਾਂ 'ਚ ਮੋਟਰਸਾਇਕਲ ਨੂੰ ਲੈ ਕੇ ਕਿਸੇ ਗਲੋਂ ਝਗੜਾ ਹੋ ਗਿਆ, ਜਿਸ ਦੌਰਾਨ ਤੇਜ਼ਥਾਰਾਂ ਨਾਲ ਸੱਟਾਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਦਕਿ ਦੂਜੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਹੋਇਆ ਦੇਹਾਂਤ
ਜਾਣਕਾਰੀ ਮੁਤਾਬਕ ਜ਼ਖਮੀ ਹੋਏ ਨੌਜਵਾਨ ਨੂੰ ਜੌਹਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲੇ ਨੌਜਵਾਨ ਦੀ ਪਛਾਣ ਪੀ. ਏ. ਪੀ. 'ਚ ਡਿਊਟੀ ਨਿਭਾ ਰਹੇ ਏ. ਐੱਸ. ਆਈ ਦੇ ਪੁੱਤਰ ਸਰਬਜੀਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ 1498 ਸ਼ਰਤਾਂ ਹਟਾਈਆਂ : ਮੁੱਖ ਸਕੱਤਰ
ਮੌਕੇ 'ਤੇ ਪੁੱਜੀ ਪੁਲਸ ਨੇ ਵਾਰਦਾਤ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।