ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Tuesday, Mar 03, 2026 - 10:57 AM (IST)

ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ (ਸੰਜੀਵ)- ਥਾਣਾ ਸਦਰ ਦੇ ਅਧੀਨ ਪੈਦੀ ਆਸ਼ਿਆਨਾ ਕਾਲੋਨੀ ਵਿਚ ਇਕ ਨੌਜਵਾਨ ਦਾ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ, ਜੋ ਇਕ ਪੇਂਟਰ ਸੀ, ਆਪਣੇ ਠੇਕੇ ਦੇ 90,000 ਰੁਪਏ ਬਕਾਇਆ ਮੰਗ ਰਿਹਾ ਸੀ, ਤਾਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਥਾਣਾ ਸਦਰ ਦੀ ਪੁਲਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੀ ਪਛਾਣ ਕਰਨ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀ ਹੈ। ਮ੍ਰਿਤਕ ਦੇ ਭਰਾ ਕਰਨ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਪੇਂਟਿੰਗ ਦਾ ਠੇਕੇਦਾਰ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ

ਕੁਝ ਸਮਾਂ ਪਹਿਲਾਂ ਉਸ ਨੇ ਆਸ਼ਿਆਨਾ ਕਲੋਨੀ ਵਿੱਚ ਇੱਕ ਘਰ ਦਾ ਠੇਕਾ 1.20 ਲੱਖ ਰੁਪਏ ਵਿੱਚ ਲਿਆ ਸੀ। ਕੰਮ ਲਗਭਗ ਪੂਰਾ ਹੋਣ ਦੇ ਬਾਵਜੂਦ ਘਰ ਦਾ ਮਾਲਕ ਉਸ ਨੂੰ ਭੁਗਤਾਨ ਨਹੀਂ ਕਰ ਰਿਹਾ ਸੀ। 30 ਹਜ਼ਾਰ ਰੁਪਏ ਦੇਣ ਤੋਂ ਬਾਅਦ ਉਸ ਨੂੰ ਕੰਮ ਪੂਰਾ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਸੀ, ਜਦਕਿ ਗੁਰਜੀਤ ਸਿੰਘ ਆਪਣੇ ਬਕਾਏ ਰਕਮ ਦੀ ਮੰਗ ਕਰ ਰਿਹਾ ਸੀ। ਗੁਰਜੀਤ ਸਿੰਘ ਦੋ ਦੋਸਤਾਂ ਨਾਲ ਪੈਸੇ ਲੈਣ ਗਿਆ ਸੀ, ਜਿੱਥੇ ਉਸ ਦਾ ਮਕਾਨ ਮਾਲਕ ਨਾਲ ਝਗੜਾ ਹੋ ਗਿਆ। 

ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ

ਇਸ ਤੋਂ ਬਾਅਦ ਪਰਿਵਾਰ ਦੇ ਹੋਰ ਮੈਂਬਰਾਂ ਨੇ ਗੁਰਜੀਤ ਸਿੰਘ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ, ਜਦਕਿ ਉਸ ਦੇ ਦੋਸਤ ਫਰਾਰ ਹੋ ਗਏ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਦੋਂ ਗੁਰਜੀਤ ਦਾ ਪਰਿਵਾਰ ਪਹੁੰਚਿਆ ਤਾਂ ਉਹ ਸੜਕ ’ਤੇ ਖੂਨ ਨਾਲ ਲੱਥਪੱਥ ਪਿਆ ਸੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਪਹੁੰਚੇ ਥਾਣਾ ਸਦਰ ਦੀ ਪੁਲਸ ਦੇ ਸਬ-ਇੰਸਪੈਕਟਰ ਮਨਤੇਜ ਸਿੰਘ ਨੇ ਕਿਹਾ ਕਿ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜਦਕਿ ਪਰਿਵਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਪੋਸਟਮਾਰਟਮ ਨਾ ਕਰਵਾਉਣ ’ਤੇ ਅੜਿਆ ਹੋਇਆ ਹੈ। ਪੁਲਸ ਪੂਰੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News