ਨਹਿਰ ਦੀ ਪਟੜੀ ’ਤੇ ਮਿਲੀ ਨੌਜਵਾਨ ਦੀ ਲਾਸ਼, ਪਿਤਾ ਨੇ ਨਸ਼ੇ ਦਾ ਟੀਕਾ ਲਾ ਕੇ ਮਾਰਨ ਦਾ ਲਾਇਆ ਦੋਸ਼

Tuesday, Sep 13, 2022 - 06:19 PM (IST)

ਨਹਿਰ ਦੀ ਪਟੜੀ ’ਤੇ ਮਿਲੀ ਨੌਜਵਾਨ ਦੀ ਲਾਸ਼, ਪਿਤਾ ਨੇ ਨਸ਼ੇ ਦਾ ਟੀਕਾ ਲਾ ਕੇ ਮਾਰਨ ਦਾ ਲਾਇਆ ਦੋਸ਼

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਕੁਲਗੜ੍ਹੀ ਦੀ ਨਹਿਰੀ ਪਟੜੀ ’ਤੇ ਗੁਰਮੁੱਖ ਸਿੰਘ ਪੁੱਤਰ ਰਣਜੀਤ ਸਿੰਘ ਦੀ ਲਾਸ਼ ਸ਼ੱਕੀ ਹਾਲਾਤ ’ਚ ਪਈ ਮਿਲੀ ਹੈ, ਜਿਸ ਨੂੰ ਲੈ ਕੇ ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਵਾਸੀ ਪਿੰਡ ਸੁਲਹਾਣੀ ਦੇ ਬਿਆਨਾਂ ’ਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਉਸ ਦਾ ਲੜਕਾ ਗੁਰਮੁੱਖ ਸਿੰਘ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਸਵੇਰੇ 7.30 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ ਅਤੇ ਰਾਤ ਕਰੀਬ 9.30 ਵਜੇ ਉਸ ਨੂੰ ਪਤਾ ਲੱਗਾ ਕਿ ਗੁਰਮੁੱਖ ਸਿੰਘ ਦੀ ਲਾਸ਼ ਕੁਲਗੜ੍ਹੀ ਨਹਿਰ ਦੀ ਪਟੜੀ ’ਤੇ ਪਈ ਹੈ, ਜਦੋਂ ਸ਼ਿਕਾਇਤਕਰਤਾ ਆਪਣੇ ਨਾਲ ਮੋਹਤਬਰਾਂ ਤੇ ਰਿਸ਼ਤੇਦਾਰਾਂ ਸਮੇਤ ਮੌਕੇ ’ਤੇ ਪਹੁੰਚਿਆ ਤਾਂ ਦੇਖਿਆ ਕਿ ਉਸ ਦੇ ਲੜਕੇ ਦਾ ਮੋਟਰਸਾਈਕਲ, ਪਰਸ ਅਤੇ ਮੋਬਾਈਲ ਫ਼ੋਨ ਗਾਇਬ ਸੀ ਅਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੁਰਮੁੱਖ ਸਿੰਘ ਨੂੰ ਕੋਈ ਨਸ਼ੇ ਦਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਸਾਮਾਨ ਚੋਰੀ ਕਰਕੇ ਲੈ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਕਿਸਾਨ ਆਪਣੀ ਜ਼ਮੀਨ ਦੀ ਔਸਤ ਉਪਜ ਤੋਂ ਵੱਧ ਫ਼ਸਲ ਨਹੀਂ ਵੇਚ ਸਕਣਗੇ, ਨਹੀਂ ਮਿਲੇਗਾ MSP


author

Manoj

Content Editor

Related News