ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Saturday, May 16, 2026 - 05:48 PM (IST)

ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਨਵਾਂਸ਼ਹਿਰ (ਤ੍ਰਿਪਾਠੀ)-  ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਭੋਲੀ ਪਤਨੀ ਜਗਤਾਰ ਸਿੰਘ ਵਾਸੀ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਇਕ ਲੜਕਾ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ਨੇੜੇ ਸਥਿਤ ਇਕ ਢਾਬੇ 'ਤੇ ਕੰਮ ਕਰਦੇ ਸਨ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਕਰੀਬ ਇਕ ਮਹੀਨਾ ਪਹਿਲਾਂ ਕੰਮ ਛੱਡ ਗਿਆ ਸੀ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਵਿਆਹ ਕਰੀਬ 3 ਮਹੀਨੇ ਪਹਿਲਾਂ ਬਹਿਰਾਮ ਵਾਸੀ ਪ੍ਰਿਆ ਨਾਲ ਹੋਇਆ ਸੀ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ ਢੇਰ

ਉਸ ਨੇ ਦੱਸਿਆ ਕਿ ਬੀਤੀ 30 ਅਪ੍ਰੈਲ ਨੂੰ ਉਸ ਦੇ ਲੜਕੇ ਲਖਵਿੰਦਰ ਸਿੰਘ ਨੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਪੁਲਸ ਵੱਲੋਂ ਉਸ ਦੀ ਲਾਸ਼ ਦਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਵੀ ਕਰਵਾਇਆ ਗਿਆ ਸੀ। ਉਸ ਨੇ ਦੱਸਿਆ ਕਿ ਉਸ ਸਮੇਂ ਉਸ ਦੇ ਬੇਟੇ ਵੱਲੋਂ ਖ਼ੁਦਕੁਸ਼ੀ ਕਰਨ ਸਬੰਧੀ ਕਿਸੇ 'ਤੇ ਕੋਈ ਸ਼ੱਕ ਨਹੀਂ ਸੀ ਪਰ ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਵੱਲੋਂ ਖ਼ੁਦਕੁਸ਼ੀ ਕਰਨ ਦਾ ਕਾਰਨ ਉਸ ਦੀ ਪਤਨੀ ਪ੍ਰਿਆ ਸੀ ਜੋ ਉਸ ਨਾਲ ਲੜਾਈ-ਝਗੜਾ ਕਰਦੀ ਸੀ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ।

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਉਸ ਨੇ ਖ਼ੁਦਕੁਸ਼ੀ ਦਾ ਕਾਰਨ ਬਣੀ ਉਸ ਦੀ ਪਤਨੀ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਪ੍ਰਿਆ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ 2023 ਦੀ ਧਾਰਾ 108 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News