ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

Tuesday, Apr 05, 2022 - 10:06 AM (IST)

ਨਕੋਦਰ ਥਾਣੇ 'ਚ ਪਿੰਡ ਬਜੂਹਾ ਕਲਾਂ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਪੁਲਸ 'ਤੇ ਗੰਭੀਰ ਇਲਜ਼ਾਮ

ਨਕੋਦਰ (ਪਾਲੀ) : ਥਾਣਾ ਸਦਰ ਨਕੋਦਰ ਦੀ ਪੁਲਸ ਚੌਕੀ ਸ਼ੰਕਰ ਵਿਖੇ ਹਵਾਲਾਤ ’ਚ ਬੰਦ ਪਿੰਡ ਬਜੂਹਾ ਕਲਾਂ ਦੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ ਪਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲਸ ਨੇ ਨੌਜਵਾਨ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਵਿੰਦਰ ਕੁਮਾਰ ਉਰਫ ਵਿੱਕੀ (23) ਪੁੱਤਰ ਜਸਪਾਲ ਪਿੰਡ ਬਜੂਹਾ ਕਲਾਂ ਨਕੋਦਰ ਵਜੋਂ ਹੋਈ ਹੈ। ਪੁਲਸ ਹਿਰਾਸਤ ਵਿਚ ਨੌਜਵਾਨ ਦੀ ਮੌਤ ਦੀ ਸੂਚਨਾ ਮਿਲਦੇ ਹੀ ਭੜਕੇ ਪਰਿਵਾਰਕ ਮੈਂਬਰ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ’ਚ ਚੌਕੀ ਪਹੁੰਚੇ। ਭੜਕੇ ਪਰਿਵਾਰਕ ਮੈਂਬਰਾਂ ਨੇ ਪੁਲਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐੱਸ. ਪੀ. (ਡੀ.) ਕੰਵਲਪ੍ਰੀਤ ਸਿੰਘ ਚਾਹਲ, ਡੀ. ਐੱਸ. ਪੀ. ਨਕੋਦਰ ਲਖਵਿੰਦਰ ਸਿੰਘ ਮੱਲ, ਡੀ. ਐੱਸ. ਪੀ. ਸ਼ਾਹਕੋਟ ਜਸਵਿੰਦਰ ਸਿੰਘ ਖਹਿਰਾ ਤੇ ਨਕੋਦਰ ਸਦਰ, ਸਿਟੀ, ਮਹਿਤਪੁਰ, ਨੂਰਮਹਿਲ ਤੇ ਬਿਲਗਾ ਥਾਣਾ ਮੁਖੀ ਸਮੇਤ ਪੁਲਸ ਪਾਰਟੀ ਸ਼ੰਕਰ ਚੌਕੀ ਪਹੁੰਚੇ।

PunjabKesari

ਇਹ ਵੀ ਪੜ੍ਹੋ : ਗੁਰੂਹਰਸਹਾਏ ਦੇ ਨੌਜਵਾਨ ਦੀ ਵਾਇਰਲ ਵੀਡੀਓ ਨੇ ਫੈਲਾਈ ਸਨਸਨੀ, 'ਆਪ' ਕਾਰਕੁਨ ਨੇ ਚੁੱਕੇ ਵੱਡੇ ਸਵਾਲ

ਐੱਸ. ਪੀ. (ਡੀ.) ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀ. ਐੱਸ. ਪੀ. ਨਕੋਦਰ ਲਖਵਿੰਦਰ ਸਿੰਘ ਮੱਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਬਲਵਿੰਦਰ ਕੁਮਾਰ ਉਰਫ ਵਿੱਕੀ (23) ਖ਼ਿਲਾਫ਼ ਪਿੰਡ ਚਾਨੀਆਂ ਦੇ ਦਲਜੀਤ ਸਿੰਘ ਨੇ ਪੁਲਸ ਨੂੰ ਬੀਤੀ ਰਾਤ ਸ਼ਿਕਾਇਤ ਦਿੱਤੀ ਸੀ, ਜਿਸ ਤਹਿਤ ਪੁਲਸ ਨੇ ਉਕਤ ਨੌਜਵਾਨ ਨੂੰ ਹਿਰਾਸਤ ’ਚ ਲਿਆ ਸੀ ਪਰ ਸਵੇਰੇ ਉਕਤ ਨੌਜਵਾਨ ਨੇ ਹਵਾਲਾਤ ’ਚ ਫਾਹਾ ਲਾ ਲਿਆ, ਜਿਸ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਪੁਲਸ ਮੁਲਾਜ਼ਮ ਤੁਰੰਤ ਪਹਿਲਾਂ ਸਿਵਲ ਹਸਪਤਾਲ ਸ਼ੰਕਰ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ, ਇਥੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਏ. ਡੀ. ਜੀ. ਪੀ. ਵਰਿੰਦਰ ਕੁਮਾਰ ਨੂੰ ਸੌਂਪੀ ਜੇਲ੍ਹਾਂ ਦੀ ਜ਼ਿੰਮੇਵਾਰੀ

ਮਾਮਲੇ ਦੀ ਹੋਵੇਗੀ ਜੁਡੀਸ਼ੀਅਲ ਜਾਂਚ : ਐੱਸ. ਪੀ. (ਡੀ) ਚਾਹਲ

ਸ਼ੰਕਰ ਚੌਕੀ ’ਚ ਪੁਲਸ ਹਿਰਾਸਤ ਦੌਰਾਨ ਨੌਜਵਾਨ ਦੀ ਹੋਈ ਮੌਤ ਦਾ ਮਾਮਲਾ ਕਾਫੀ ਗੰਭੀਰ ਹੈ। ਇਸ ਸਬੰਧੀ ਐੱਸ. ਪੀ. (ਡੀ.) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਐੱਸ. ਐੱਸ. ਪੀ. ਜਲੰਧਰ ਦਿਹਾਤੀ ਦੇ ਨਿਰਦੇਸ਼ਾਂ ’ਤੇ ਮਾਮਲਾ ਦੀ ਜੂਡੀਸ਼ੀਅਲ ਜਾਂਚ ਕਰਵਾਈ ਜਾਵੇਗੀ।

PunjabKesari

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News