ਨਸ਼ੇ ਦੀ ਪੂਰਤੀ ਨਾ ਹੋਣ ’ਤੇ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

Sunday, Jun 26, 2022 - 09:29 PM (IST)

ਨਸ਼ੇ ਦੀ ਪੂਰਤੀ ਨਾ ਹੋਣ ’ਤੇ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ

ਗੁਰੂ ਕਾ ਬਾਗ (ਭੱਟੀ) : ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਨਸ਼ੇ ਕਰਨ ਦੇ ਆਦੀ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਬੀਰ ਸਿੰਘ ਉਰਫ਼ ਗੋਰਾ (24) ਪੁੱਤਰ ਬਲਵਿੰਦਰ ਸਿੰਘ, ਜੋ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਸੀ ਤੇ ਉਸ ਦੀ ਇਸ ਆਦਤ ਤੋਂ ਦੁਖੀ ਹੋ ਕੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਉਸ ਨਾਲ ਨਾਰਾਜ਼ ਹੋ ਕੇ ਆਪਣੇ ਪੇਕੇ ਗਈ ਹੋਈ ਸੀ। ਉਕਤ ਨੌਜਵਾਨ ਵੱਲੋਂ ਨਸ਼ੇ ਦੀ ਪੂਰਤੀ ਨਾ ਹੋਣ ’ਤੇ ਬੀਤੀ ਰਾਤ ਘਰ ’ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਬੱਚੇ, ਪਤਨੀ ਤੇ ਪਰਿਵਾਰ ਨੂੰ ਛੱਡ ਗਿਆ। ਦੱਸ ਦੇਈਏ ਕਿ ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ, ਜੋ ਨਸ਼ੇ ਦੀ ਭੇਟ ਚੜ੍ਹ ਗਿਆ।

ਇਹ ਵੀ ਪੜ੍ਹੋ : ਜੇਤੂ ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਹੋਈ ਖ਼ਰਾਬ, ਪਹੁੰਚੇ ਹਸਪਤਾਲ


author

Manoj

Content Editor

Related News