ਨੌਜਵਾਨ ਨੇ ਹੋਟਲ ਦੇ ਕਮਰੇ ’ਚ ਫਾਹਾ ਲੈ ਕੇ ਕੀਤੀ ਖ਼ੁਦ.ਕੁਸ਼ੀ
Thursday, Nov 21, 2024 - 06:37 AM (IST)

ਬਠਿੰਡਾ (ਸੁਖਵਿੰਦਰ) : ਬੁੱਧਵਾਰ ਨੂੰ ਬੱਸ ਸਟੈਂਡ ਦੇ ਪਿੱਛੇ ਗਲੀ ’ਚ ਸਥਿਤ ਇਕ ਹੋਟਲ ’ਚ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ ’ਤੇ ਚੌਕੀ ਬੱਸ ਸਟੈਂਡ ਦੇ ਮੁਲਾਜ਼ਮ ਅਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ। ਨੌਜਵਾਨ ਦੀ ਲਾਸ਼ ਹੋਟਲ ਦੇ ਕਮਰੇ ’ਚ ਲਟਕ ਰਹੀ ਸੀ। ਪੁਲਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ।
ਜਾਣਕਾਰੀ ਮੁਤਾਬਕ, ਮ੍ਰਿਤਕ ਨੌਜਵਾਨ ਪ੍ਰਾਈਵੇਟ ਨੌਕਰੀ ਕਰਦਾ ਸੀ ਅਤੇ ਰਾਤ ਨੂੰ ਇਕ ਹੋਟਲ ’ਚ ਰਹਿੰਦਾ ਸੀ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (22) ਪੁੱਤਰ ਜਸਕਰਨ ਸਿੰਘ ਵਾਸੀ ਮਹਿਣਾ ਬਸਤੀ ਵਜੋਂ ਹੋਈ ਹੈ। ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8