ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, 2 ਮਹੀਨੇ ਪਹਿਲਾਂ ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ

Friday, Dec 09, 2022 - 05:47 PM (IST)

ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, 2 ਮਹੀਨੇ ਪਹਿਲਾਂ ਵਿਦੇਸ਼ੋਂ ਪਰਤੇ ਨੌਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬੱਬੂ) : ਬਟਾਲਾ 'ਚ ਵਿਦੇਸ਼ ਤੋਂ ਆਏ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਔਲਖ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਰਵਣ ਸਿੰਘ ਬੈਂਸ ਨੇ ਦੱਸਿਆ ਕਿ ਮ੍ਰਿਤਕ ਹਰਦੀਪ ਜੋ ਕਿ ਵਿਦੇਸ਼ ਰਹਿੰਦਾ ਸੀ, ਕਰੀਬ ਦੋ ਮਹੀਨੇ ਪਹਿਲਾਂ ਵਿਦੇਸ਼ ਤੋਂ ਵਾਪਸ ਆਇਆ ਸੀ। ਉਹ ਆਪਣੇ ਮਾਤਾ-ਪਿਤਾ ਤੋਂ ਅੱਡ ਰਹਿੰਦਾ ਸੀ ਅਤੇ ਬੀਤੇ ਕੱਲ੍ਹ ਉਸ ਨੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਸੰਗਰੂਰ ਦੇ DC ਨੇ 10ਵੀਂ ਤੇ 7ਵੀਂ ਦੀ ਵਿਦਿਆਰਥਣਾਂ ਦੀ ਇੱਛਾ ਕੀਤੀ ਪੂਰੀ, ਕੁੱਝ ਸਮੇਂ ਲਈ ਦੋਵੇਂ ਭੈਣਾਂ ਬਣੀਆਂ ਡੀ. ਸੀ

ਚੌਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਹਰਦੀਪ ਸਿੰਘ ਦੇ ਜੀਜਾ ਸੁਲੱਖਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਸੀਆਰ.ਪੀ.ਸੀ ਤਹਿਤ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜ਼ੀਰਾ ਨੇੜਿਓਂ ਮਿਲਿਆ ਫਰੀਦਕੋਟ ਤੋਂ ਲਾਪਤਾ ਹੋਇਆ 11 ਸਾਲਾ ਬੱਚਾ, ਸਾਹਮਣੇ ਆਈ ਹੈਰਾਨ ਕਰਦੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 


author

Simran Bhutto

Content Editor

Related News