ਚੂਹੜਵਾਲੀ ''ਚ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਲਿਆ ਫਾਹਾ

Tuesday, Feb 07, 2023 - 12:21 AM (IST)

ਚੂਹੜਵਾਲੀ ''ਚ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਲਿਆ ਫਾਹਾ

ਜਲੰਧਰ /ਆਦਮਪੁਰ (ਚਾੰਦ,ਜਤਿੰਦਰ,ਦਿਲਬਾਗੀ) : ਆਦਮਪੁਰ ਥਾਣੇ ਦੇ ਅਧੀਨ ਪੈਂਦੇ ਪਿੰਡ ਚੂਹੜਵਾਲੀ ਵਿੱਚ ਇਕ 35 ਸਾਲਾ ਨੌਜਵਾਨ ਵੱਲੋਂ ਘਰ ਵਿੱਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।ਚੌਕੀ ਇੰਚਾਰਜ ਭਗਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਚੂਹੜਵਾਲੀ ਨਿਵਾਸੀ ਕਮਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਨੇ ਆਪਣੇ ਘਰ ਵਿੱਚ ਗਾਡਰ ਦੇ ਨਾਲ ਕਪੜਾ ਬੰਨ੍ਹ ਕੇ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ।

ਇਹ ਵੀ ਪੜ੍ਹੋ : ਦਰਦਨਾਕ ਹਾਦਸਾ : ਤੇਜ਼ ਰਫ਼ਤਾਰ ਫਾਰਚੂਨਰ ਨੇ ਲਈ ਪਿਓ ਦੀ ਜਾਨ, ਧੀ ਗੰਭੀਰ ਜ਼ਖ਼ਮੀ

ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਦੇ ਬਿਆਨ 'ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਗਈ ਹੈ।


author

Mandeep Singh

Content Editor

Related News