ਪਿਓ ਦੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ 18 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਰੋ-ਰੋ ਬੇਸੁਧ ਹੋਏ ਮਾਪੇ

Monday, Jun 12, 2023 - 03:46 PM (IST)

ਪਿਓ ਦੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ 18 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਰੋ-ਰੋ ਬੇਸੁਧ ਹੋਏ ਮਾਪੇ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਸਬਾ ਹੰਡਿਆਇਆ ਵਿਚ ਇਕ ਨੌਜਵਾਨ ਵੱਲੋਂ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ 18 ਸਾਲਾ ਨੌਜਵਾਨ ਹਸਨਪ੍ਰੀਤ ਬਾਵਾ ਪੁੱਤਰ ਸੁਖਚੈਨ ਬਾਵਾ ਵਾਸੀ ਹੰਡਿਆਇਆ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਸੁਖਚੈਨ ਆਪਣੇ ਪਿਤਾ ਨਾਲ ਆਟੋ ਡੀਲਿੰਗ ਦਾ ਕੰਮ ਕਰਦਾ ਸੀ। 

ਇਹ ਵੀ ਪੜ੍ਹੋ- ਖ਼ੁਦ ਨੂੰ CM ਮਾਨ ਦਾ ਕਰੀਬੀ ਦੱਸ ਕੇ ਪਤੀ-ਪਤਨੀ ਨੇ ਮਾਰੀ ਲੱਖਾਂ ਦੀ ਠੱਗੀ, ਸੱਚ ਸਾਹਮਣੇ ਆਉਣ 'ਤੇ ਉੱਡੇ ਸਭ ਦੇ ਹੋਸ਼

ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਡੂੰਘਾਈ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਣਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਚੌਂਕੀ ਇੰਚਾਰਜ ਹੰਡਿਆਇਆ ਤਰਸੇਮ ਸਿੰਘ ਨੇ ਦੱਸਿਆ ਕਿ ਮੁੰਡੇ ਦੇ ਪਿਤਾ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ, ਉੱਥੇ ਹੀ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ- ਮੁਕਤਸਰ ਵਿਖੇ ਡਰੇਨ 'ਚੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ 'ਚ ਨਵਾਂ ਖ਼ੁਲਾਸਾ, 4 ਦੋਸਤਾਂ ਨੇ ਦਿੱਤੀ ਸੀ ਬੇਰਹਿਮ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News